Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
12
ਖਹਿਰਾ ਤੋਂ ਬਾਅਦ ਹੁਣ ਇਸ ਕਾਂਗਰਸੀ ਵਿਧਾਇਕ ਉਤੇ ਪਿਆ ਪਰਚਾ, ਜਾਣੋ ਕਿਸ ਨੇ ਦਿੱਤੀ ਸ਼ਿਕਾਇਤ ਤੇ ਕੀ ਹੈ ਪੂਰਾ ਮਾਮਲਾ
Latest News
Punjab
ਖਹਿਰਾ ਤੋਂ ਬਾਅਦ ਹੁਣ ਇਸ ਕਾਂਗਰਸੀ ਵਿਧਾਇਕ ਉਤੇ ਪਿਆ ਪਰਚਾ, ਜਾਣੋ ਕਿਸ ਨੇ ਦਿੱਤੀ ਸ਼ਿਕਾਇਤ ਤੇ ਕੀ ਹੈ ਪੂਰਾ ਮਾਮਲਾ
May 12, 2023
Voice of Punjab
ਖਹਿਰਾ ਤੋਂ ਬਾਅਦ ਹੁਣ ਇਸ ਕਾਂਗਰਸੀ ਵਿਧਾਇਕ ਉਤੇ ਪਿਆ ਪਰਚਾ, ਜਾਣੋ ਕਿਸ ਨੇ ਦਿੱਤੀ ਸ਼ਿਕਾਇਤ ਤੇ ਕੀ ਹੈ ਪੂਰਾ ਮਾਮਲਾ
ਵੀਓਪੀ ਬਿਊਰੋ, ਸ਼ਾਹਕੋਟ/ਮਲਸੀਆਂ :ਵਿਧਾਇਕ ਖਹਿਰਾ ਤੋਂ ਬਾਅਦ ਹੁਣ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖ਼ਿਲਾਫ਼ ਸ਼ਾਹਕੋਟ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਉਤੇ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਪਿੰਡ ਰੂਪੇਵਾਲ ਵਿਖੇ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਲੱਗੇ ਹਨ। ਇਹ ਮਾਮਲਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਗਗਨਦੀਪ ਅਰੋੜਾ ਵਾਸੀ ਮੁਹੱਲਾ ਸ਼ੇਖੂਪੁਰ ਤਹਿਸੀਲ ਜੰਡਿਆਲਾ (ਅੰਮ੍ਰਿਤਸਰ) ਨੇ ਦੱਸਿਆ ਕਿ ਉਹ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਡਰਾਈਵਰ ਹੈ। 10 ਮਈ ਨੂੰ ਜਦੋਂ ਵਿਧਾਇਕ ਟੌਂਗ ਤੇ ਉਨ੍ਹਾਂ ਦਾ ਸਰਕਾਰੀ ਅਮਲਾ ਜੋ ਜਿਪਸੀ ਵਿਚ ਸੀ, ਨਾਲ ਬਾਬਾ ਬਕਾਲਾ ਤੋਂ ਵਾਇਆ ਜਲੰਧਰ, ਨਕੋਦਰ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਸਨ ਤਾਂ ਮਲਸੀਆਂ ਵਿਖੇ ਜਾਮ ਲੱਗਾ ਹੋਣ ਕਾਰਨ ਗੱਡੀਆਂ ਪਿੰਡਾਂ ਵੱਲ ਪਾ ਲਈਆਂ। ਜਦੋਂ ਪਿੰਡ ਰੂਪੇਵਾਲ ਵਿਚ ਦੀ ਲੰਘਣ ਲੱਗੇ ਤਾਂ ਉਸ ਸਮੇਂ 11:15 ਵਜੇ ਦੇ ਕਰੀਬ ਪਿੰਡ ਵਿਚੋਂ ਕਾਫੀ ਕਾਂਗਰਸੀ ਵਰਕਰਾਂ, ਜਿਨ੍ਹਾਂ ਦੀ ਅਗਵਾਈ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਕੀਤੀ ਜਾ ਰਹੀ ਸੀ, ਨੇ ਗੱਡੀਆਂ ਤੇ ਟਰੈਕਟਰ ਅੱਗੇ ਲਾ ਕੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਗੱਡੀ ਨੂੰ ਰੋਕ ਲਿਆ। ਗਗਨਦੀਪ ਅਰੋੜਾ ਨੇ ਦੱਸਿਆ ਕਿ ਉਸ ਦੀ ਜਿਪਸੀ ਦੀ ਚਾਬੀ ਵੀ ਖਿੱਚ ਲਈ ਤੇ ਜਦੋਂ ਮੁਲਾਜ਼ਮਾਂ ਨੇ ਕਾਂਗਰਸੀ ਵਰਕਰਾਂ ਨੂੰ ਅਜਿਹਾ ਕਰਨ ਤੋ ਰੋਕਿਆ ਤਾਂ ਉਹ ਮੁਲਾਜ਼ਮਾਂ ਨਾਲ ਲੜਨ ਲੱਗ ਪਏ ਤੇ ਸਰਕਾਰੀ ਡਿਊਟੀ ਕਰਨ ਤੋਂ ਰੋਕਿਆ। ਉਸ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਕਹਿਣ ਉਤੇ ਇਕ ਸਲਾਹ ਹੋ ਕੇ ਕਾਫੀ ਦੇਰ ਰੋਕੀ ਰੱਖਿਆ ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ।
ਸ਼ਾਹਕੋਟ ਪੁਲਿਸ ਨੇ ਗਗਨਦੀਪ ਅਰੋੜਾ ਦੇ ਬਿਆਨਾਂ ਦੇ ਆਧਾਰ ਉਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਰੂਪ ਸਿੰਘ, ਲਖਵੀਰ ਸਿੰਘ ਉਰਫ ਲੱਖਾ, ਅਕਾਸ਼ਪ੍ਰੀਤ ਸਿੰਘ, ਇਕਬਾਲ ਸਿੰਘ, ਬਲਵੀਰ ਸਿੰਘ, ਬਲਰਾਜ ਸਿੰਘ ਜੰਮੂ, ਹਰਜਿੰਦਰ ਸਿੰਘ ਡੀਸੀ ਸਰਪੰਚ, ਹਰਦੀਪ ਸਿੰਘ ਕੁੱਕੂ, ਸੁਖਦੀਪ ਸਿੰਘ ਸੋਨੂੰ, ਸੁਰਿੰਦਰ ਸਿੰਘ, ਚੈਂਚਲ ਸਿੰਘ ਅਤੇ ਅਸ਼ਵਿੰਦਰ ਸਿੰਘ ਨੀਟੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਖਹਿਰਾ ਉਤੇ ਵੀ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Post navigation
ਸਕੂਲੀ ਵਿਦਿਆਰਥਣਾਂ ਨੂੰ ਲਾਏ ਟੈਟਨਸ ਦੇ ਟੀਕੇ ਤਾਂ ਬੇਹੋਸ਼ ਹੋ-ਹੋ ਡਿੱਗਣ ਲੱਗੀਆਂ, ਹਸਪਤਾਲ ਦਾਖਲ ਕਰਵਾਈਆਂ ਤਾਂ…
ਰਾਤ ਨੂੰ ਘਰ ਵੜੇ ਨੌਜਵਾਨ ਨੂੰ ਨੰਗਾ ਕਰ ਕੇ ਦਰੱਖਤ ਨਾਲ ਬੰਨ੍ਹ ਲਿਆ, ਪੂਰੀ ਰਾਤ ਕਰਦੇ ਰਹੇ ਛਿਤਰ ਪਰੇਡ, ਸਵੇਰੇ ਪੰਚਾਇਤ ਬੈਠੀ ਤਾਂ ਜਵਾਈ ਬਣਾਉਣ ਦਾ ਕਰ ਲਿਆ ਫ਼ੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us