ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਦਾ CBSE ਬੋਰਡ 12ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਦਾ CBSE ਬੋਰਡ 12ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਵੀਓਪੀ ਬਿਊਰੋ – ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵੱਲੋਂ ਸਾਲ 2022-23 ਲਈ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ‘ਚ ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੋਹਾਰਾਂ ਅਤੇ ਨੂਰਪੁਰ ਰੋਡ ਦੇ ਵਿਦਿਆਰਥੀਆਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, 13 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। 59 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 169 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਗ੍ਰੀਨ ਮਾਡਲ ਟਾਊਨ ਬ੍ਰਾਂਚ ਨਾਨ-ਮੈਡੀਕਲ ‘ਚ ਆਸ਼ਨਾ ਸ਼ਰਮਾ ਨੇ 98.4 ਫੀਸਦੀ ਅੰਕ ਲੈ ਕੇ ਪਹਿਲਾ, ਆਯੂਸ਼ ਕਾਲੀਆ ਨੇ 96.4 ਫੀਸਦੀ ਅਤੇ ਜਯੇਸ਼ ਪੰਡਿਤ ਨੇ 96 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਵਿੱਚ ਗ੍ਰੀਨ ਮਾਡਲ ਟਾਊਨ ਦੀ ਸ੍ਰਿਸ਼ਟੀ ਗੋਇਲ 96.4 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਮਹਿਕ ਗੁਪਤਾ 95.6 ਫ਼ੀਸਦੀ ਅੰਕ ਲੈ ਕੇ ਦੂਜੇ ਅਤੇ ਅਨੀਸ਼ ਸਿੱਕਾ 95 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਮੈਡੀਕਲ ਵਿੱਚ ਗੌਰੰਗੀ ਕੋਹਲੀ ਨੇ 95.6% ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਸ਼੍ਰੇਆ ਮੋਹਨ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।ਵੰਸ਼ ਚੱਢਾ 95.2 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਤੀਜੇ ਸਥਾਨ ’ਤੇ ਰਿਹਾ।

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵੱਲੋਂ ਸਾਲ 2022-23 ਲਈ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ‘ਚ ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੋਹਾਰਾਂ ਅਤੇ ਨੂਰਪੁਰ ਰੋਡ ਦੇ ਵਿਦਿਆਰਥੀਆਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, 13 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। 59 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 169 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਗ੍ਰੀਨ ਮਾਡਲ ਟਾਊਨ ਬ੍ਰਾਂਚ ਨਾਨ-ਮੈਡੀਕਲ ‘ਚ ਆਸ਼ਨਾ ਸ਼ਰਮਾ ਨੇ 98.4 ਫੀਸਦੀ ਅੰਕ ਲੈ ਕੇ ਪਹਿਲਾ, ਆਯੂਸ਼ ਕਾਲੀਆ ਨੇ 96.4 ਫੀਸਦੀ ਅਤੇ ਜਯੇਸ਼ ਪੰਡਿਤ ਨੇ 96 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਵਿੱਚ ਗ੍ਰੀਨ ਮਾਡਲ ਟਾਊਨ ਦੀ ਸ੍ਰਿਸ਼ਟੀ ਗੋਇਲ 96.4 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਮਹਿਕ ਗੁਪਤਾ 95.6 ਫ਼ੀਸਦੀ ਅੰਕ ਲੈ ਕੇ ਦੂਜੇ ਅਤੇ ਅਨੀਸ਼ ਸਿੱਕਾ 95 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਮੈਡੀਕਲ ਵਿੱਚ ਗੌਰੰਗੀ ਕੋਹਲੀ ਨੇ 95.6% ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਸ਼੍ਰੇਆ ਮੋਹਨ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।ਵੰਸ਼ ਚੱਢਾ 95.2 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਤੀਜੇ ਸਥਾਨ ’ਤੇ ਰਿਹਾ।
ਪੂਰਵੀ ਤਲਵਾੜ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਅਤੇ ਲੋਹਾਰਾ ਬ੍ਰਾਂਚ ਕਾਮਰਸ ਵਿੱਚੋਂ ਗ਼ਜ਼ਲ ਨੇ 95.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਹਿਊਮੈਨਟੀਜ਼ ਵਿੱਚ ਯਸ਼ਵੀ 94.8 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ ਸਥਾਨ ’ਤੇ ਰਹੀ। ਪੇਂਟਿੰਗ ਵਿੱਚ ਕੁੱਲ 8 ਵਿਦਿਆਰਥੀ, ਗਣਿਤ ਵਿੱਚ 1 ਵਿਦਿਆਰਥੀ, ਅਕਾਊਂਟਸ ਵਿੱਚ 1 ਵਿਦਿਆਰਥੀ ਅਤੇ ਕੈਮਿਸਟਰੀ ਵਿੱਚ 1 ਵਿਦਿਆਰਥੀ ਨੇ ਵੱਧ ਤੋਂ ਵੱਧ 100 ਅੰਕ ਪ੍ਰਾਪਤ ਕੀਤੇ ਹਨ।ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਇਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

error: Content is protected !!