ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਜਿੰਮ ਦੇ ਬਾਹਰ ਬਹਿਸ ਪਏ ਨੌਜਵਾਨ, ਚਲਾ’ਤੀਆਂ ਗੋਲੀਆਂ, ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ

ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਜਿੰਮ ਦੇ ਬਾਹਰ ਬਹਿਸ ਪਏ ਨੌਜਵਾਨ, ਚਲਾ’ਤੀਆਂ ਗੋਲੀਆਂ, ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ

ਹੁਸ਼ਿਆਰਪੁਰ (ਵੀਓਪੀ ਬਿਊਰੋ)- ਜਲੰਧਰ ਰੋਡ ‘ਤੇ ਪਿੰਡ ਪਿੱਪਲਾਂਵਾਲਾ ਨੇੜੇ ਇਕ ਜਿੰਮ ਦੇ ਬਾਹਰ ਗੈਂਗਵਾਰ ‘ਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ ਇਕ ਦੀ ਬਾਅਦ ਵਿੱਚ ਮੌਤ ਹੋ ਗਈ। ਮੌਕੇ ’ਤੇ ਪੁੱਜੇ ਥਾਣਾ ਮਾਡਲ ਟਾਊਨ ਦੇ ਥਾਣਾ ਇੰਚਾਰਜ ਨੇ ਦੱਸਿਆ ਕਿ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਪੈਂਦੇ ਪਿੰਡ ਪਿੱਪਲਾਂਵਾਲਾ ਵਿੱਚ ਇੱਕ ਜਿੰਮ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਬਹਿਸ ਕਰਨ ਤੋਂ ਬਾਅਦ ਝਗੜਾ ਹੋ ਗਿਆ ਅਤੇ ਗੋਲੀਆਂ ਵੀ ਚਲਾਈਆਂ ਗਈਆਂ।

ਇਸ ਘਟਨਾ ਦੌਰਾਨ ਦੋ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਦੀ ਪਛਾਣ ਚੰਨਾ ਅਤੇ ਸਾਜਨ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਦੀ ਬਾਅਦ ਵਿੱਚ ਮੌਤ ਹੋ ਗਈ। ਫਿਲਹਾਲ ਜ਼ਖਮੀਆਂ ਦੀ ਹਾਲਤ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਸੂਤਰਾਂ ਮੁਤਾਬਕ ਦੂਜੇ ਜ਼ਖਮੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

error: Content is protected !!