ਜਲੰਧਰ ‘ਚ ‘ਆਪ’ ਦੇ ਰਿੰਕੂ ਨੇ ਫ਼ੇਰਿਆ ਝਾੜੂ, ਤਿੰਨ ਲੱਖ ਤੋਂ ਜ਼ਿਆਦਾ ਵੋਟਾਂ ਲੈ ਕੇ ਵੱਡੇ ਫਰਕ ਨਾਲ ਹਾਸਿਲ ਕੀਤੀ ਜਿੱਤ, ਮਾਨ ਨੇ ਦਿੱਲੀ ਜਾ ਕੇ ਕੇਜਰੀਵਾਲ ਨੂੰ ਪਾਈ ਜੱਫੀ

ਜਲੰਧਰ ‘ਚ ‘ਆਪ’ ਦੇ ਰਿੰਕੂ ਨੇ ਫ਼ੇਰਿਆ ਝਾੜੂ, ਤਿੰਨ ਲੱਖ ਤੋਂ ਜ਼ਿਆਦਾ ਵੋਟਾਂ ਲੈ ਕੇ ਵੱਡੇ ਫਰਕ ਨਾਲ ਹਾਸਿਲ ਕੀਤੀ ਜਿੱਤ

 

ਜਲੰਧਰ (ਵੀਓਪੀ ਡੈਸਕ) ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦਾ ਲੋਕ ਫਤਵਾ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਉਪ ਚੋਣ 57 ਹਜ਼ਾਰ 972 ਵੋਟਾਂ ਦੇ ਫਰਕ ਨਾਲ ਜਿੱਤ ਲਈ ਹੈ। ਸੁਸ਼ੀਲ ਰਿੰਕੂ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਰਿੰਕੂ ਨੇ 302279 ਵੋਟਾਂ ਹਾਸਿਲ ਕੀਤੀਆਂ।

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਗੰਦੀ ਰਾਜਨੀਤੀ ਕੀਤੀ ਪਰ ‘ਆਪ’ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਉਪ ਚੋਣ ਵਿੱਚ ਮਿਲੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਫਤਵੇ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਅਤੇ ਖੁਸ਼ ਹਨ।

ਜਲੰਧਰ ਜ਼ਿਮਨੀ ਚੋਣ ‘ਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਪ੍ਰਵਾਨ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ।

error: Content is protected !!