ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਨਾਲ ਕੁੱਟਮਾਰ, ਵੀਡੀਓ ਹੋਈ ਵਾਇਰਲ, ਸ਼੍ਰੋਮਣੀ ਕਮੇਟੀ ਭੜਕੀ, ਸਖ਼ਤ ਕਾਰਵਾਈ ਦੀ ਮੰਗ

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਨਾਲ ਕੁੱਟਮਾਰ, ਵੀਡੀਓ ਹੋਈ ਵਾਇਰਲ, ਸ਼੍ਰੋਮਣੀ ਕਮੇਟੀ ਭੜਕੀ, ਸਖ਼ਤ ਕਾਰਵਾਈ ਦੀ ਮੰਗ


ਵੀਓਪੀ ਬਿਊਰੋ, ਅੰਮ੍ਰਿਤਸਰ-ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਏ ਸਿੱਖ ਨੌਜਵਾਨ ਸ਼ਰਧਾਲੂਆਂ ਨਾਲ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਕੁੱਟਮਾਰ ਦਾ ਸ਼ਿਕਾਰ ਬਣੇ ਸਿੱਖ ਨੌਜਵਾਨਾਂ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਉਹ ਦਰਬਾਰ ਸਾਹਿਬ ਮੱਥਾ ਟੇਕਣ ਵਾਸਤੇ ਆਏ ਸਨ। ਇਸ ਦੌਰਾਨ ਇੱਥੇ ਸੈਲਾਨੀਆਂ ਦੀਆਂ ਫੋਟੋਆਂ ਖਿੱਚਣ ਵਾਲੇ ਫੋਟੋਗ੍ਰਾਫਰਾਂ ਨੇ ਬਿਨਾਂ ਕਾਰਨ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਜ਼ਖ਼ਮੀ ਹੋਏ ਨੌਜਵਾਨਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ।


ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਪ੍ਰਧਾਨ ਬਾਬਾ ਬਲਬੀਰ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਵਾਇਰਲ ਵੀਡੀਓ ਵਿਚ ਕੁਝ ਨੌਜਵਾਨ ਸ਼ਰਧਾਲੂਆਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਪੁਲਿਸ ਨੂੰ ਇਸ ਮਾਮਲੇ ’ਚ ਕਾਰਵਾਈ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਕੁਝ ਫੋਟੋਗ੍ਰਾਫਰਾਂ ਵੱਲੋਂ ਅਜਿਹੀ ਘਿਨਾਉਣੀ ਹਰਕਤ ਕੀਤੀ ਗਈ ਹੈ ਤੇ ਜਿਹੜੇ ਲੋਕ ਇਸ ਵਿੱਚ ਦੋਸ਼ੀ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ਼ਰਧਾਲੂਆਂ ਨਾਲ ਲੁੱਟ-ਖਸੁੱਟ ਦੇ ਮਾਮਲੇ ਬੇਹੱਦ ਚਿੰਤਾਜਨਕ ਹਨ। ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਨੂੰ ਨੱਥ ਪਾਉਣੀ ਚਾਹੀਦੀ ਹੈ।

error: Content is protected !!