ਮੁੱਖ ਮੰਤਰੀ ਲੈਣ ਜਾ ਰਹੇ ਵੱਡਾ ਫ਼ੈਸਲਾ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਲੈਣ ਜਾ ਰਹੇ ਵੱਡਾ ਫ਼ੈਸਲਾ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਵੀਓਪੀ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਦੁਪਹਿਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਟਵੀਟ ‘ਚ ਉਨ੍ਹਾਂ ਲਿਖਿਆ- ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ…। ਇਹ ਪਾਣੀ ਦੀ ਬੱਚਤ ਬਾਰੇ ਹੋ ਸਕਦਾ ਹੈ।

ਪਿਛਲੇ ਸਾਲ ਵੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਸੀ। ਇਹ ਤਕਨੀਕ 30 ਤੋਂ 40 ਫੀਸਦੀ ਪਾਣੀ ਦੀ ਬਚਤ ਕਰਦੀ ਹੈ।

error: Content is protected !!