ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿਚ ਸ਼ਰਾਬੀ ਦੀ ਕਰਤੂਤ, ਹਵਾਈ ਅੱਡੇ ਤੋਂ ਸਿੱਧਾ ਗਿਆ ਜੇਲ੍ਹ ਵਿਚ

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿਚ ਸ਼ਰਾਬੀ ਦੀ ਕਰਤੂਤ, ਹਵਾਈ ਅੱਡੇ ਤੋਂ ਸਿੱਧਾ ਗਿਆ ਜੇਲ੍ਹ ਵਿਚ


ਵੀਓਪੀ ਬਿਊਰੋ, ਅੰਮ੍ਰਿਤਸਰ : ਦੁਬਈ ਤੋਂ ਇੰਡੀਗੋ ਦੀ ਫਲਾਈਟ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਦਿਆਂ ਹੀ ਇਕ ਯਾਤਰੀ ਨੂੰ ਜੇਲ੍ਹ ਦੀ ਹਵਾ ਖਾਣੀ ਪੈ ਗਈ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਵਾਸੀ ਰਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਵਿਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿਚ ਰਜਿੰਦਰ ਸਿੰਘ ਵੀ ਬੈਠਾ ਸੀ। ਉਸ ਨੇ ਫਲਾਈਟ ‘ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ। ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵਲੋਂ ਥਾਣਾ ਰਾਜਾਸਾਂਸੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਯਾਤਰੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿਚ ਰੌਲਾ ਵੀ ਪਾਇਆ।

ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ। ਯਾਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ।

error: Content is protected !!