ਤੇਜ਼ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਪੰਜਾਬ ‘ਚ ਕਈ ਜਗ਼੍ਹਾ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਤੇਜ਼ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਪੰਜਾਬ ‘ਚ ਕਈ ਜਗ਼੍ਹਾ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਮੌਸਮ ਵਿਭਾਗ ਨੇ ਕੁਝ ਦਿਨਾਂ ਲਈ ਪੰਜਾਬ ਤੇ ਆਸਪਾਸ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਯੈਲੋ ਅਲਰਟ ਜਾਰੀ ਕਰਨ ਦਾ ਮਤਲਬ ਹੈ ਕਿ ਤੇਜ਼ ਹਨੇਰੀ ਦੇ ਨਾਲ ਨਾਲ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ ਦੇ ਦੁਆਬਾ-ਮਾਲਵਾ-ਮਾਝਾ ਵਿੱਚ ਅੱਜ ਸ਼ਾਮ ਤਕ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਕਈ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਇਸ ਬਾਰਿਸ਼ ਦੇ ਨਾਲ ਕੁਝ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਸੇ ਤਰ੍ਹਾਂ ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ ਉੱਤਰੀ ਅਤੇ ਮੱਧ ਭਾਰਤ ਵਿੱਚ ਪਾਰਾ ਵਧਣ ਨਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਐਤਵਾਰ ਨੂੰ ਪੱਛਮੀ ਮੱਧ ਪ੍ਰਦੇਸ਼ ਅਤੇ ਵਿਦਰਭ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਪੱਛਮੀ ਮੱਧ ਪ੍ਰਦੇਸ਼, ਵਿਦਰਭ, ਮੱਧ ਮਹਾਰਾਸ਼ਟਰ, ਪੱਛਮੀ ਰਾਜਸਥਾਨ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਤੇਜ਼ ਗਰਮੀ ਦਰਜ ਕੀਤੀ ਗਈ ਹੈ। ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਬਾਹਰੀ ਇਲਾਕਿਆਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

ਦੂਜੇ ਪਾਸੇ ਪਹਾੜੀ ਖੇਤਰ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਵਾਧੇ ਤੋਂ ਬਾਅਦ ਹੀਟ ਵੇਵ ਦੀ ਸਥਿਤੀ ਬਣ ਗਈ ਹੈ। ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿੱਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਯੈਲੋ ਅਲਰਟ ਹੈ।

error: Content is protected !!