ਜਲੰਧਰ ਚੋਣਾਂ ਦਾ ਨਤੀਜਾ ਆਉਂਦੇ ਹੀ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਮਹਿੰਗੀ ਬਿਜਲੀ ਦਾ ਤੋਹਫਾ… 

ਜਲੰਧਰ ਚੋਣਾਂ ਦਾ ਨਤੀਜਾ ਆਉਂਦੇ ਹੀ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਮਹਿੰਗੀ ਬਿਜਲੀ ਦਾ ਤੋਹਫਾ…

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ ਕੇ ਬਿਜਲੀ ਦਰਾਂ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਤੋਂ ਹੀ ਇਸ ਗੱਲ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਹ ਐਲਾਨ ਉਸ ਸਮੇਂ ਹੋਇਆ ਹੈ ਜਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਦਾ ਐਲਾਨ ਆ ਗਿਆ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ 2023-24 ਲਈ ਨਵੀਆਂ ਬਿਜਲੀ ਦਰਾਂ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ 16 ਮਈ ਤੋਂ ਲਾਗੂ ਹੋਣਗੀਆਂ। ਨਵੀਂਆਂ ਦਰਾਂ ਮੁਤਾਬਕ 2 ਕਿਲੋਵਾਟ ਤੱਕ ਦੇ ਕੁਨੈਕਸ਼ਨਾਂ ‘ਤੇ 0 ਤੋਂ 100 ਯੂਨਿਟ ਬਿਜਲੀ ਦੀ ਖਪਤ ਲਈ ਦਰਾਂ 4.19 ਰੁਪਏ ਹੋਵੇਗੀ। ਜਦੋਂ ਕਿ ਪਹਿਲਾਂ ਇਹ 3.49 ਰੁਪਏ ਸੀ। ਇਸ ਦਰ ਵਿੱਚ 70 ਪੈਸੇ ਦਾ ਵਾਧਾ ਕੀਤਾ ਗਿਆ ਹੈ। ਖਪਤਕਾਰਾਂ ਨੂੰ ਹੁਣ 101 ਤੋਂ 300 ਯੂਨਿਟ ਤੱਕ ਬਿਜਲੀ ਦੀ ਖਪਤ ਲਈ 6.64 ਰੁਪਏ ਅਦਾ ਕਰਨੇ ਪੈਣਗੇ। ਜਦਕਿ ਪਹਿਲਾਂ ਇਹ 5.84 ਰੁਪਏ ਸੀ। ਇਸ ਦਰ ਵਿੱਚ 80 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ 300 ਤੋਂ ਵੱਧ ਯੂਨਿਟਾਂ ਦੀ ਖਪਤ ‘ਤੇ 45 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ 7.30 ਰੁਪਏ ਸੀ। ਹਾਲਾਂਕਿ ਇਨ੍ਹਾਂ ਦਰਾਂ ਦਾ 300 ਯੂਨਿਟ ਮੁਫਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ।

error: Content is protected !!