ਰਾਘਵ-ਪਰਿਣੀਤੀ ਨੂੰ ਆਸ਼ੀਰਵਾਦ ਦੇਣ ਪਹੁੰਚੇ ਮੁੱਖ ਮੰਤਰੀ ਮਾਨ ਤੇ ਗਿਆਨੀ ਹਰਪ੍ਰੀਤ ਸਿੰਘ, ਚੱਢਾ ਨੇ ਟਵੀਟ ਕਰ ਕੇ ਜਲੰਧਰ ਵਾਲਿਆਂ ਨੂੰ ਕਿਹਾ- ਮੇਰੇ ਨਾਨਕਿਆਂ ਨੇ ਮੇਰੀ ਖੁਸ਼ੀ ਡਬਲ ਕਰ’ਤੀ

ਰਾਘਵ-ਪਰਿਣੀਤੀ ਨੂੰ ਆਸ਼ੀਰਵਾਦ ਦੇਣ ਪਹੁੰਚੇ ਮੁੱਖ ਮੰਤਰੀ ਮਾਨ ਤੇ ਗਿਆਨੀ ਹਰਪ੍ਰੀਤ ਸਿੰਘ, ਚੱਢਾ ਨੇ ਟਵੀਟ ਕਰ ਕੇ ਜਲੰਧਰ ਵਾਲਿਆਂ ਨੂੰ ਕਿਹਾ- ਮੇਰੇ ਨਾਨਕਿਆਂ ਨੇ ਮੇਰੀ ਖੁਸ਼ੀ ਡਬਲ ਕਰ’ਤੀ

ਦਿੱਲੀ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਨੇਤਾ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਕਰ ਲਈ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਗਿਆ। ਪਰਿਣੀਤੀ ਦੀ ਭੈਣ ਪ੍ਰਿਅੰਕਾ ਚੋਪੜਾ ਵੀ ਰਿੰਗ ਸੈਰੇਮਨੀ ਲਈ ਪਹੁੰਚੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਤਨੀ ਡਾ: ਗੁਰਪ੍ਰੀਤ ਕੌਰ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਪੁੱਜੇ।

ਰਾਘਵ ਚੱਢਾ ਨੇ ਮੰਗਣੀ ਤੋਂ ਪਹਿਲਾਂ ਟਵੀਟ ਵੀ ਕੀਤਾ ਹੈ। ਉਨ੍ਹਾਂ ਜਲੰਧਰ ਦੀ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਵਿੱਚ ਦੋਹਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਰਾਘਵ ਨੇ ਕਿਹਾ- ਨਾਨਕੇ ਜਲੰਧਰ ਦੇ ਲੋਕਾਂ ਨੇ ਅੱਜ ਦਾ ਦਿਨ ਮੇਰੇ ਲਈ ਹੋਰ ਵੀ ਖਾਸ ਬਣਾ ਦਿੱਤਾ ਹੈ।

ਹਾਲੀਵੁੱਡ ਦਾ ਚਿਹਰਾ ਬਣ ਚੁੱਕੀ ਪ੍ਰਿਅੰਕਾ ਤੋਂ ਬਾਅਦ ਹੁਣ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਦਿੱਲੀ ਪਹੁੰਚ ਗਏ ਹਨ। ਪਰਿਣੀਤੀ ਚੋਪੜਾ ਵੀ ਅੱਜ ਰਾਤ ਪਾਰਟੀ ਵਿੱਚ ਮਨੀਸ਼ ਮਲਹੋਤਰਾ ਦੀ ਡਿਜ਼ਾਈਨ ਕੀਤੀ ਡਰੈੱਸ ਪਹਿਨਣ ਜਾ ਰਹੀ ਹੈ।

ਦਿੱਲੀ ‘ਚ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦੀ ਡਰੈਸ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਬਾਲੀਵੁੱਡ ਸਿਤਾਰਿਆਂ ਦੀ ਡਿਜ਼ਾਈਨਰ ਡਰੈੱਸ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਉਥੇ ਹੀ ਬਾਲੀਵੁੱਡ ਦੀਆਂ ਕਈ ਹਸਤੀਆਂ ਦੇ ਵੀ ਪਾਰਟੀ ‘ਚ ਪਹੁੰਚਣ ਦੀ ਸੰਭਾਵਨਾ ਹੈ।

ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਤੋਂ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਬਾਅਦ ਅਰਦਾਸ ਹੋਵੇਗੀ ਅਤੇ ਫਿਰ ਕੁੜਮਾਈ ਹੋਵੇਗੀ। ਰਾਤ ਦੇ ਖਾਣੇ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਹੈ। ਪਰਿਵਾਰ ਅਤੇ ਕਰੀਬੀ ਦੋਸਤਾਂ ਸਮੇਤ ਕਰੀਬ 150 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

error: Content is protected !!