Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
16
ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤਕ ਲਾਈ ਰੋਕ
Latest News
Politics
Punjab
ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤਕ ਲਾਈ ਰੋਕ
May 16, 2023
Voice of Punjab
ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤਕ ਲਾਈ ਰੋਕ
ਵੀਓਪੀ ਬਿਊਰੋ – ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦੀ ਮੰਗ ’ਤੇ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਨਾਲ ਹੀ ਸਪੱਸ਼ਟ ਕੀਤਾ ਕਿ ਜੇਕਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਦਿੰਦੇ ਹਨ ਤਾਂ ਉਸ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਵੇਗਾ। ਹਾਈਕੋਰਟ ਨੇ ਉਸ ਦੀ ਪਟੀਸ਼ਨ ‘ਤੇ ਸੁਣਵਾਈ 4 ਜੁਲਾਈ ਤੱਕ ਟਾਲਦਿਆਂ ਉਸ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰੱਖੀ।
ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮੁਹਾਲੀ ਵਿੱਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਗਿਲਜੀਆਂ ਨੇ ਇਸ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਇੱਕ ਸਾਜ਼ਿਸ਼ ਵਜੋਂ ਦਰਜ ਕੀਤੀ ਗਈ ਹੈ ਅਤੇ ਪਟੀਸ਼ਨਰ ਸਿਆਸੀ ਬਦਨਾਮੀ ਦਾ ਸ਼ਿਕਾਰ ਹੋਇਆ ਹੈ।
ਪਟੀਸ਼ਨਕਰਤਾ ਨੇ ਕਿਹਾ ਕਿ ਐਫਆਈਆਰ ਨੂੰ ਰੱਦ ਕਰਨ ਦੀ ਉਸ ਦੀ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਹੈ। ਅਜਿਹੇ ‘ਚ ਹੁਣ ਉਸ ਨੂੰ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।
Post navigation
ਚਿਲਡਰਨ ਹੋਮ ‘ਚੋਂ ਲਾਪਤਾ ਹੋਈਆਂ ਤਿੰਨ ਲੜਕੀਆਂ, ਮੈਨੇਜਮੈਂਟ ਕਹਿੰਦੀ- ਆਪਣੀ ਮਰਜ਼ੀ ਨਾਲ ਗਾਇਬ ਹੋਈਆਂ, ਬਾਅਦ ‘ਚ ਇਕ ਹੋਈ ਬਰਾਮਦ, ਬਾਕੀ 2 …
ਆਤਮਹੱਤਿਆ ਕਰਨ ਨਿਕਲਿਆ ਪੋਤਾ ਕਿਰਪਾਨਾਂ ਮਾਰ-ਮਾਰ ਦਾਦੇ ਦਾ ਹੀ ਖੋਲ ਆਇਆ ਸਿਰ, ਕਹਿੰਦਾ- ਨੂੰਹ ਦੇ ਨਾਮ ਕਰਵਾਉਣ ਲੱਗਾ ਸੀ ਜ਼ਮੀਨ ਤਾਂ ਕੀਤਾ ਕਤਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us