ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਰੱਖਣ ਨੂੰ ਲੈ ਕੇ ਭਿੜ ਗਈਆਂ 2 ਧਿਰਾਂ, ਇਕ ਨੇ ਤੈਸ਼ ‘ਚ ਆ ਕੇ ਚਲਾ ਦਿੱਤੀਆਂ ਗੋਲੀਆਂ

ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਰੱਖਣ ਨੂੰ ਲੈ ਕੇ ਭਿੜ ਗਈਆਂ 2 ਧਿਰਾਂ, ਇਕ ਨੇ ਤੈਸ਼ ‘ਚ ਆ ਕੇ ਚਲਾ ਦਿੱਤੀਆਂ ਗੋਲੀਆਂ

 

ਵੀਓਪੀ ਬਿਊਰੋ – ਫਰੀਦਕੋਟ ਨੇੜਲੇ ਪਿੰਡ ਨੱਥਲਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਦੀ ਤਾਇਨਾਤੀ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਬਹਿਸ ਨੇ ਝਗੜੇ ਦਾ ਰੂਪ ਲੈ ਲਿਆ। ਇਸ ਨੂੰ ਲੈ ਕੇ ਇਕ ਧਿਰ ਦੇ ਮੈਂਬਰ ਨੇ ਹਵਾ ‘ਚ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਨੱਥਲਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਨੂੰ ਗ੍ਰੰਥੀ ਰੱਖਣ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਹੋ ਗਈ। ਇੱਕ ਧਿਰ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਰੱਖਣ ਲਈ ਅੜੀ ਹੋਈ ਸੀ। ਦੂਸਰਾ ਪੱਖ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਨਾ ਰੱਖਣ ’ਤੇ ਅੜੇ ਰਿਹਾ। ਇਸ ਮਾਮਲੇ ਨੂੰ ਲੈ ਕੇ ਬੀਤੀ ਰਾਤ ਦੋਵਾਂ ਧਿਰਾਂ ਵਿਚਾਲੇ ਸ਼ੁਰੂ ਹੋਈ ਬਹਿਸ ਹੌਲੀ-ਹੌਲੀ ਝਗੜੇ ਦਾ ਰੂਪ ਧਾਰਨ ਕਰ ਗਈ ਅਤੇ ਇਸ ਝਗੜੇ ਨੂੰ ਲੈ ਕੇ ਕਾਫੀ ਹੰਗਾਮਾ ਹੋ ਗਿਆ।

ਇਸ ਦੌਰਾਨ ਬਹਿਸ ਨੂੰ ਲੈ ਕੇ ਗੁੱਸੇ ਵਿੱਚ ਆਏ ਇੱਕ ਧਿਰ ਦੇ ਜਸਵੰਤ ਸਿੰਘ ਨੇ ਲਾਇਸੰਸੀ ਰਿਵਾਲਵਰ ਨਾਲ ਹਵਾ ਵਿੱਚ ਦੋ ਰਾਉਂਡ ਫਾਇਰ ਕਰ ਦਿੱਤੇ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਮਾਹੌਲ ਤਣਾਅਪੂਰਨ ਹੋ ਗਿਆ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਗੋਲੇਵਾਲਾ ਦੇ ਏ.ਐਸ.ਆਈ ਰਾਜ ਸਿੰਘ ਬਰਾੜ ਪੁਲਿਸ ਟੀਮ ਨਾਲ ਪਹੁੰਚੇ ਅਤੇ ਬਲਜਿੰਦਰ ਸਿੰਘ ਦੇ ਬਿਆਨਾਂ ‘ਤੇ ਦੋਸ਼ੀ ਜਸਵੰਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਜਸਵੰਤ ਸਿੰਘ ਤੋਂ ਇਲਾਵਾ ਉਸ ਦੇ ਇੱਕ ਸਾਥੀ ਅਪਰਦੀਪ ਸਿੰਘ ਅੱਪੂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ।

ਇਸ ਸਬੰਧੀ ਚੌਕੀ ਇੰਚਾਰਜ ਐਸਆਈ ਸੁਖਚੈਨ ਕੌਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 336 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!