ਸੁਖਪਾਲ ਖਹਿਰਾ ਤੇ ਪ੍ਰਤਾਪ ਬਾਜਵਾ ਨੇ ਘੇਰਿਆ ਮੁੱਖ ਮੰਤਰੀ ਮਾਨ ਨੂੰ, ਕਿਹਾ- ਮਰਦਾਂ ਵਾਂਗ ਲੜੋ, ਔਰਤਾਂ ਤੇ ਪਰਿਵਾਰ ਨੂੰ ਵਿੱਚ ਨੀ ਖਿੱਚੋ

ਸੁਖਪਾਲ ਖਹਿਰਾ ਤੇ ਪ੍ਰਤਾਪ ਬਾਜਵਾ ਨੇ ਘੇਰਿਆ ਮੁੱਖ ਮੰਤਰੀ ਮਾਨ ਨੂੰ, ਕਿਹਾ- ਮਰਦਾਂ ਵਾਂਗ ਲੜੋ, ਔਰਤਾਂ ਤੇ ਪਰਿਵਾਰ ਨੂੰ ਵਿੱਚ ਨੀ ਖਿੱਚੋ

ਚੰਡੀਗੜ੍ਹ (ਵੀਓਪੀ ਬਿਊਰੋ) ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ‘ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਦਨਾਮ ਕਰਨ ਦੇ ਦੋਸ਼ ਲਾਏ ਹਨ। ਪ੍ਰਤਾਪ ਬਾਜਵਾ ਦੀ ਰਿਹਾਇਸ਼ ‘ਤੇ ਬੁਲਾਈ ਗਈ ਪ੍ਰੈੱਸ ਕਾਨਫਰੰਸ ‘ਚ ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਵਾਰ-ਵਾਰ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ‘ਤੇ ਕੇਸ ਦਰਜ ਕਰ ਰਹੇ ਹਨ, ਪਰ ਇਸ ਨਾਲ ਵੀ ਕੋਈ ਫਾਇਦਾ ਨਹੀਂ ਹੋ ਰਿਹਾ। ਗੈਰ-ਜ਼ਮਾਨਤੀ ਧਾਰਾਵਾਂ ਨੂੰ ਗੁਪਤ ਤਰੀਕੇ ਨਾਲ ਸ਼ਾਮਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।

ਖਹਿਰਾ ਨੇ ਅੱਗੇ ਕਿਹਾ ਕਿ ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ ਪਰ ਸਰਕਾਰ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਦੀ ਜੇਲ੍ਹਾਂ ਵਿੱਚ ਇੰਟਰਵਿਊ ਕੀਤੀ ਜਾ ਰਹੀ ਹੈ। ਜੇਲ੍ਹਾਂ ਵਿੱਚ ਨਸ਼ਾ, ਗੈਂਗ ਵਾਰ ਆਮ ਗੱਲਾਂ ਹਨ।

ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਲੜਨਾ ਹੈ ਤਾਂ ਮਰਦਾਂ ਵਾਂਗ ਲੜੋ। ਔਰਤਾਂ ਅਤੇ ਪਰਿਵਾਰ ਨੂੰ ਵਿਚਕਾਰ ਨਾ ਲਿਆਓ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸ ਲਗਾਤਾਰ ‘ਆਪ’ ਆਗੂਆਂ ਦੇ ਕਾਰਨਾਮੇ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਸਰਕਾਰ ਵਿਰੋਧੀ ਧਿਰ ਨਾਲ ਧੱਕੇਸ਼ਾਹੀ ਕਰ ਰਹੀ ਹੈ, ਉਸ ਦੀ ਕੀਮਤ ਅੱਜ ਜਾਂ ਕੱਲ੍ਹ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਖਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ। ਬਾਜਵਾ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਦੀ ਗ੍ਰਿਫਤਾਰੀ ਦੀ ਵੀ ਸਖਤ ਨਿੰਦਾ ਕੀਤੀ ਹੈ।

error: Content is protected !!