ਪਤਨੀ ਦੇ ਪ੍ਰੇਮ ਪ੍ਰਸੰਗਾਂ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕੀਟਨਾਸ਼ਕ ਦਵਾਈ ਪੀ ਕੇ ਸਮਾਪਤ ਕੀਤੀ ਜੀਵਨਲੀਲਾ

ਪਤਨੀ ਦੇ ਪ੍ਰੇਮ ਪ੍ਰਸੰਗਾਂ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕੀਟਨਾਸ਼ਕ ਦਵਾਈ ਪੀ ਕੇ ਸਮਾਪਤ ਕੀਤੀ ਜੀਵਨਲੀਲਾ

ਵੀਓਪੀ ਬਿਊਰੋ – ਗਿੱਦੜਬਾਹਾ ‘ਚ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਮੁਲਜ਼ਮ ਪਤਨੀ ਅਮਨਦੀਪ ਕੌਰ ਉਰਫ਼ ਅਮਨ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਪੁੱਤਰ ਸੁਖਦੇਵ ਸਿੰਘ ਵਾਸੀ ਬੁੱਟਰ ਬਖੂਆ ਦੇ ਖ਼ਿਲਾਫ਼ 306, 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਦੋਸ਼ੀ ਅਜੇ ਤੱਕ ਪਹੁੰਚ ਤੋਂ ਬਾਹਰ ਹਨ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਉਸ ਦਾ ਲੜਕਾ ਰਾਜਵੀਰ, ਉਸ ਦੀ ਪਤਨੀ ਅਮਨਦੀਪ ਕੌਰ ਅਤੇ ਉਨ੍ਹਾਂ ਦਾ ਲੜਕਾ ਰਹਿੰਦੇ ਸਨ। ਅਮਨਦੀਪ ਕੌਰ ਅਤੇ ਮਨਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਦੇ ਲੜਕੇ ਰਾਜਵੀਰ ਸਿੰਘ ਅਤੇ ਉਸ ਦੀ ਨੂੰਹ ਅਮਨਦੀਪ ਕੌਰ ਵਿਚਕਾਰ ਤਕਰਾਰ ਹੁੰਦੀ ਸੀ।

ਇਸ ਤੋਂ ਬਾਅਦ ਰਾਜਵੀਰ ਸਿੰਘ ਨੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਨਿਗਲ ਲਈ ਅਤੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

error: Content is protected !!