‘ਟਿਕ ਜਾ, ਫਿਰ ਨਾ ਕਹੀਂ ਦੱਸਿਆ ਨਹੀਂ’, ਆਪ ਵਿਧਾਇਕਾ ਦੇ ਪੁੱਤ ਨੂੰ ਮਿਲ ਰਹੀਆਂ ਧਮਕੀਆਂ

‘ਟਿਕ ਜਾ, ਫਿਰ ਨਾ ਕਹੀਂ ਦੱਸਿਆ ਨਹੀਂ’, ਆਪ ਵਿਧਾਇਕਾ ਦੇ ਪੁੱਤ ਨੂੰ ਮਿਲ ਰਹੀਆਂ ਧਮਕੀਆਂ

ਵੀਓਪੀ ਬਿਊਰੋ, ਨਕੋਦਰ : ਨਕੋਦਰ ਹਲਕੇ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪੁੱਤ ਨੂੰ ਗੈਂਗਸਟਰਾਂ ਨੇ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਮਾਨ ਦੇ ਬੇਟੇ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵਲੋਂ ਕਾਲ ਅਤੇ ਮੈਸੇਜ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਣਪਛਾਤੇ ਨੇ ਫੋਨ ਕਰ ਕੇ ਕਿਹਾ,’ਤੂੰ ਘਰ ਟਿਕ ਜਾ ਫਿਰ ਨਾ ਕਹੀਂ ਦੱਸਿਆ ਨਹੀਂ।’
ਇਸ ਮਾਮਲੇ ਵਿਚ ਥਾਣਾ ਨਕੋਦਰ ਦੀ ਪੁਲਿਸ ਨੇ ਅਣਪਛਾਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
10 ਮਈ ਨੂੰ ਵਿਧਾਇਕਾ ਇੰਦਰਜੀਤ ਕੌਰ ਦੇ ਪੁੱਤਰ ਅਮਨਦੀਪ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਨ੍ਹਾਂ ਦੇ ਮੋਬਾਈਲ ‘ਤੇ ਧਮਕੀ ਭਰਿਆ ਸੁਨੇਹਾ ਮਿਲਿਆ। ਵਿਧਾਇਕਾ ਦੇ ਪੁੱਤਰ ਨੇ ਧਮਕੀ ਦੇਣ ਵਾਲੇ ਵਿਅਕਤੀ ਤੋਂ ਉਸ ਦਾ ਠਿਕਾਣਾ ਵੀ ਪੁੱਛਿਆ ਪਰ ਉਸ ਨੇ ਗਲਤ ਸ਼ਬਦਾਵਲੀ ਵਰਤ ਕੇ ਫੋਨ ਬੰਦ ਕਰ ਦਿਤਾ। ਇਸ ਦੌਰਾਨ ਉਸ ਨੂੰ ਫਿਰ ਤੋਂ ਕਿਸੇ ਹੋਰ ਨੰਬਰ ਤੋਂ ਮਿਸ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ। ਜਦੋਂ ਪੁਲਿਸ ਵਲੋਂ ਉਸ ਨੰਬਰ ‘ਤੇ ਸੰਪਰਕ ਕੀਤਾ ਗਿਆ ਤਾਂ ਉਹ ਨੰਬਰ ਬੰਦ ਆ ਆਇਆ।

ਅਮਨਦੀਪ ਸਿੰਘ ਨੇ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਭੁੱਲਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਗੈਂਗਸਟਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਮੁਖਵਿੰਦਰ ਸਿੰਘ ਨੇ ਸ਼ਿਕਾਇਤ ਮਿਲਦੇ ਹੀ ਕਾਰਵਾਈ ਦੇ ਹੁਕਮ ਦਿਤੇ ਹਨ। ਥਾਣਾ ਸਦਰ ਨਕੋਦਰ ਵਿੱਚ ਧਾਰਾ 384, 506 ਆਈਪੀਸੀ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਅਮਨਦੀਪ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਕਤ ਵਿਅਕਤੀ ਉਸ ਦਾ ਕਦੇ ਵੀ ਜਾਨੀ-ਮਾਲੀ ਨੁਕਸਾਨ ਕਰ ਸਕਦੇ ਹਨ। ਅਣਪਛਾਤੇ ਨੰਬਰਾਂ ਨੂੰ ਟਰੇਸ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

error: Content is protected !!