Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
18
ਇਕ ਹੋਰ ਸਿੱਧੂ ਨੂੰ ਮਰਵਾਉਣਾ ਚਾਹੁੰਦੀ ਐ ਸਰਕਾਰ, ਕਹਿ ਕੇ ਸੁਰੱਖਿਆ ਵਧਾਉਣ ਦੀ ਮੰਗ ਕਰਨ ‘ਤੇ ਹਾਈ ਕੋਰਟ ਨੇ ਕਹੀ ਇਹ ਗੱਲ
Latest News
National
Politics
Punjab
ਇਕ ਹੋਰ ਸਿੱਧੂ ਨੂੰ ਮਰਵਾਉਣਾ ਚਾਹੁੰਦੀ ਐ ਸਰਕਾਰ, ਕਹਿ ਕੇ ਸੁਰੱਖਿਆ ਵਧਾਉਣ ਦੀ ਮੰਗ ਕਰਨ ‘ਤੇ ਹਾਈ ਕੋਰਟ ਨੇ ਕਹੀ ਇਹ ਗੱਲ
May 18, 2023
Voice of Punjab
ਇਕ ਹੋਰ ਸਿੱਧੂ ਨੂੰ
ਮਰਵਾਉਣਾ
ਚਾਹੁੰਦੀ ਐ ਸਰਕਾਰ, ਕਹਿ ਕੇ ਸੁਰੱਖਿਆ ਵਧਾਉਣ ਦੀ ਮੰਗ ਕਰਨ ‘ਤੇ ਹਾਈ ਕੋਰਟ ਨੇ ਕਹੀ ਇਹ ਗੱਲ
ਵੀਓਪੀ ਬਿਊਰੋ – ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਸੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ।
6 ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ।
ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ਵਿੱਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇੱਕ ਹੋਰ ਸਿੱਧੂ ਨੂੰ ਵੀ ਮਾਰਨਾ ਚਾਹੁੰਦੀ ਹੈ।
Post navigation
ਮਿਡ ਡੇ ਮੀਲ ਖਾਂਦਿਆ ਹੀ ਉਲਟੀਆਂ ਕਰਨ ਲੱਗੇ ਸਕੂਲੀ ਬੱਚੇ, 35 ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ, ਖਾਣੇ ਦੀ ਜਾਂਚ ਕੀਤੀ ਤਾਂ ਨਿਕਲੀ ਛਿਪਕਲੀ
ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪੁੱਜੇ ਮਾਂ-ਪਿਓ, ਨਾਲ ਗਏ ਵਕੀਲ ਨੇ ਕਹੀ ਇਹ ਗੱਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us