ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸੀਐਮ ਮਾਨ ਦੀ ਚਿਤਾਵਨੀ, 31 ਤਕ ਛੱਡਣ ਕਬਜ਼ੇ, ਨਹੀਂ ਤਾਂ…

ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸੀਐਮ ਮਾਨ ਦੀ ਚਿਤਾਵਨੀ, 31 ਤਕ ਛੱਡਣ ਕਬਜ਼ੇ, ਨਹੀਂ ਤਾਂ…


ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਸਰਕਾਰੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਆਰੰਭੀ ਹੋਈ ਹੈ। ਸੂਬੇ ਵਿਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਹੋਰ ਸਰਕਾਰੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾਏ ਜਾ ਰਹੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਬਜ਼ਾਧਾਰੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬ ਵਿਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਉਹ 31 ਮਈ ਤਕ ਕੀਤੇ ਹੋਏ ਇਹ ਨਾਜਾਇਜ਼ ਕਬਜ਼ੇ ਛੱਡ ਦੇਣ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕਰੇਗੀ।

error: Content is protected !!