ਮਾਨਸਿਕ ਤੌਰ ‘ਤੇ ਪਰੇਸ਼ਾਨ 30 ਸਾਲ ਦੇ ਅਣਵਿਆਹਿਤ ਲੜਕੇ ਨੇ ਨਿੰਮ ਦੇ ਦਰੱਖਤ ਨਾਲ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਮਾਨਸਿਕ ਤੌਰ ‘ਤੇ ਪਰੇਸ਼ਾਨ 30 ਸਾਲ ਦੇ ਅਣਵਿਆਹਿਤ ਲੜਕੇ ਨੇ ਨਿੰਮ ਦੇ ਦਰੱਖਤ ਨਾਲ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਵੀਓਪੀ ਬਿਊਰੋ – ਬਠਿੰਡਾ ਦੇ ਪਿੰਡ ਅਬਲੂ ਵਿੱਚ ਇੱਕ ਨੌਜਵਾਨ ਨੇ ਨਿੰਮ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੋਕਾਂ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਬਚ ਨਾ ਸਕਿਆ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (30 ਸਾਲ) ਪੁੱਤਰ ਨੱਥੂ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਕਤ ਨੌਜਵਾਨ ਅਣਵਿਆਹਿਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।

ਘਟਨਾ ਦਾ ਪਤਾ ਲੱਗਦਿਆਂ ਹੀ ਨੌਜਵਾਨ ਸੁਸਾਇਟੀ ਦੇ ਵਰਕਰ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਵੱਲੋਂ ਮੁੱਢਲੀ ਕਾਰਵਾਈ ਕਰਨ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ |

ਨੌਜਵਾਨ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ ’ਤੇ ਸੂਚਨਾ ਮਿਲੀ ਸੀ ਕਿ ਪਿੰਡ ਅਬਲੂ ਵਿੱਚ ਰਾਤ ਸਮੇਂ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਸੰਸਥਾ ਦੇ ਵਰਕਰਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਥਾਣਾ ਨੇਹੀਆਂਵਾਲਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!