ਪਟਿਆਲਾ ਵਿਚ ਧਮਾਕਾ, ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਪਟਿਆਲਾ ਵਿਚ ਧਮਾਕਾ, ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ


ਵੀਓਪੀ ਬਿਊਰੋ, ਪਟਿਆਲਾ-ਅੱਜ ਸਵੇਰੇ ਕਰੀਬ 8 ਵਜੇ ਪਟਿਆਲਾ ਦੇ 22 ਨੰਬਰ ਫਾਟਕ ਨੇੜੇ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ 4 ਤੋਂ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਤੋਂ ਕੁਝ ਦੇਰ ਬਾਅਦ ਹੀ ਦੁਕਾਨਾਂ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ‘ਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ ਵਿੱਚ ਅੱਗ ਲੱਗ ਗਈ, ਜਿਸ ਕਾਰਣ ਦੁਕਾਨ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਅੱਜ ਸਵੇਰ ਦੀ ਹੈ।

ਦੁਕਾਨ ਵਿੱਚ ਹੋਏ ਧਮਾਕੇ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਧਮਾਕੇ ਕਾਰਣ ਲੱਗੀ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤਕ ਕਾਫੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਧਮਾਕੇ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

error: Content is protected !!