ਫੁੱਟਪਾਥ ਉਤੇ ਖੜ੍ਹੇ ਲੋਕਾਂ ਨੂੰ ਬੇਕਾਬੂ ਹੋਈ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਤਿੰਨ ਘਰਾਂ ਵਿਚ ਵਿਛੇ ਸੱਥਰ

ਫੁੱਟਪਾਥ ਉਤੇ ਖੜ੍ਹੇ ਲੋਕਾਂ ਨੂੰ ਬੇਕਾਬੂ ਹੋਈ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਤਿੰਨ ਘਰਾਂ ਵਿਚ ਵਿਛੇ ਸੱਥਰ


ਵੀਓਪੀ ਬਿਊਰੋ, ਚੰਡੀਗੜ੍ਹ- ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਬਾਈਕ ਸਵਾਰ ਨੂੰ ਟੱਕਰ ਮਾਰੀ, ਫਿਰ ਬੇਕਾਬੂ ਹੋ ਕੇ ਫੁੱਟਪਾਥ ਉਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਚਾਰ ਜਣੇ ਜ਼ਖ਼ਮੀ ਹੋ ਗਏ। ਤੇਜ਼ ਰਫ਼ਤਾਰੀ ਨੇ ਤਿੰਨ ਘਰਾਂ ਵਿੱਚ ਸਥਰ ਵਿਛਾ ਦਿੱਤੇ ਨੇ, ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਜਾਣਕਾਰੀ ਮੁਤਾਬਕ ਸਾਰੰਗਰਪੁਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਲੋਕਾਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਦਾ ਇਲਾਜ ਜਾਰੀ ਹੈ।
ਇੱਥੇ ਧਨਾਸ-ਮੁੱਲਾਂਪੁਰ ਰੋਡ ‘ਤੇ ਸਥਿਤ ਕਮਿਊਨਿਟੀ ਸੈਂਟਰ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਬੀਟਲ ਕਾਰ ਨੇ ਇਕ-ਇਕ ਕਰਕੇ 7 ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਛੇ ਫੁੱਟ ਉੱਚੀ ਕੰਡਿਆਲੀ ਤਾਰ ਨੂੰ ਤੋੜਦੀ ਹੋਈ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੀਜੀਆਈ ਲਿਜਾਇਆ ਗਿਆ। ਜਿੱਥੇ ਦੋ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


ਘਟਨਾ ਸਬੰਧੀ ਸਾਰੰਗਰਪੁਰ ਦੇ ਥਾਣਾ ਮੁਖੀ ਰੋਹਿਤ ਕੁਮਾਰ ਨੇ ਦੱਸਿਆ ਕਿ ਉਕਤ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

error: Content is protected !!