ਚੰਡੀਗੜ੍ਹ ‘ਚ ਰੱਖੀ ਅੰਗਰੇਜ਼ਾਂ ਦੇ ਜ਼ਮਾਨੇ ਦੀ 300 ਕਿਲੋ ਭਾਰੀ ਤੋਪ ਚੋਰੀ, ਪੁਲਿਸ ਲਈ ਬਣੀ ਪਹੇਲੀ…

ਪੀਏਪੀ ‘ਚ ਰੱਖੀ ਅੰਗਰੇਜ਼ਾਂ ਦੇ ਜ਼ਮਾਨੇ ਦੀ 300 ਕਿਲੋ ਭਾਰੀ ਤੋਪ ਚੋਰੀ, ਪੰਜਾਬ ਪੁਲਿਸ ਲਈ ਬਣੀ ਪਹੇਲੀ…

 

ਵੀਓਪੀ ਬਿਊਰੋ- ਚੰਡੀਗੜ੍ਹ ਦਾ ਸਭ ਤੋਂ ਪੌਸ਼ ਇਲਾਕਾ ਕਹੇ ਜਾਣ ਵਾਲੇ ਸੈਕਟਰ-1 ਵਿੱਚ ਸਥਿਤ ਪੰਜਾਬ ਆਰਮਡ ਪੁਲਿਸ (ਪੀਏਪੀ) ਦੀ 82 ਬਟਾਲੀਅਨ ਦੇ ਜੀਓ ਮੈਸ ਦੇ ਗੇਟ ਤੋਂ ਆਜ਼ਾਦੀ ਤੋਂ ਪਹਿਲਾਂ ਦੀ ਤੋਪ ਚੋਰੀ ਹੋ ਗਈ। ਇਹ ਤੋਪ ਲਗਭਗ 3 ਫੁੱਟ ਲੰਬੀ ਅਤੇ ਲਗਭਗ 300 ਕਿਲੋ ਭਾਰੀ ਦੱਸੀ ਜਾਂਦੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਤੋਪ ਨੂੰ ਵਿਰਾਸਤੀ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ। ਇਹ ਤੋਪ ਕਰੀਬ 10 ਸਾਲ ਤੱਕ ਮੇਸ ਦੇ ਗੇਟ ‘ਤੇ ਰੱਖੀ ਗਈ ਸੀ।

ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਰੀਬ 15 ਦਿਨਾਂ ਬਾਅਦ ਇਹ ਖੁਲਾਸਾ ਹੋਇਆ ਹੈ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਬ-ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਕਰੀਬ 15 ਦਿਨ ਪਹਿਲਾਂ ਤੋਪ ਚੋਰੀ ਹੋਣ ਦਾ ਪਤਾ ਲੱਗਾ ਸੀ।

ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸਨੂੰ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਪ ਨੂੰ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਆਉਂਦੇ ਸਨ। ਇਹ ਬਹੁਤ ਮਹੱਤਵਪੂਰਨ ਤੋਪ ਸੀ।

ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਇਹ ਤੋਪ ਬਹੁਤ ਭਾਰੀ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਨਹੀਂ ਕਰ ਸਕਦਾ। ਇਸ ਵਿੱਚ 4 ਤੋਂ 5 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜਿਸ ਥਾਂ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਅਜਿਹੇ ‘ਚ ਪੁਲਿਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਗਿਆ ਹੈ। ਥਾਣਾ ਸਦਰ ਦੀ ਪੁਲਿਸ ਨੇ ਇਹ ਕੇਸ ਪੀਪੀਐਸ ਅਧਿਕਾਰੀ ਕਮਾਂਡੈਂਟ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।

error: Content is protected !!