ਚਿੱਟੇ ਨੇ ਲੈ ਲਈ ਕਬੱਡੀ ਖਿਡਾਰੀ ਦੀ ਜਾਨ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਚਿੱਟੇ ਨੇ ਲੈ ਲਈ ਕਬੱਡੀ ਖਿਡਾਰੀ ਦੀ ਜਾਨ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਭਾਵੇਂ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਫਿਰ ਵੀ ਪੰਜਾਬ ਦੇ ਗੱਭਰੂ ਨਸ਼ੇ ਦੀ ਦਲਦਲ ਵਿਚ ਫਸ ਕੇ ਆਪਣੀਆਂ ਕੀਮਤੀ ਜਾਨਾਂ ਅਜਾਈਂ ਗਵਾ ਰਹੇ ਹਨ।
ਅਜਿਹੀ ਹੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਖੋ੍ਖਰ ਤੋਂ ਪ੍ਰਾਪਤ ਹੋਈ ਹੈ। ਜਾ ਦਸਿਆ ਜਾ ਰਿਹਾ ਹੈ ਕਿ ਖਿਡਾਰੀ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਇਲਾਵਾ ਮ੍ਰਿਤਕ ਅਪਣੇ ਪਿੱਛੇ ਪਤਨੀ ਤੇ ਦੋ ਛੋਟੇ ਬਚੇ ਵੀ ਛੱਡ ਗਿਆ ਹੈ। ਣਕਾਰੀ ਅਨੁਸਾਰ ਹੋਣਹਾਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹਰਭਜਨ ਭਜਨਾ ਇਲਾਕੇ ਦਾ ਹੋਣਹਾਰ ਕਬੱਡੀ ਖਿਡਾਰੀ ਸੀ। ਕੁੱਝ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਗਿਆ ਅਤੇ ‘ਚਿੱਟੇ’ ਆਦਿ ਦਾ ਸੇਵਨ ਕਰਦਾ ਸੀ।


‘ਚਿੱਟੇ’ ਦੀ ਵੱਧ ਮਾਤਰਾ ਲੈਣ ਕਾਰਨ ਕਬੱਡੀ ਖਿਡਾਰੀ ਹਰਭਜਨ ਭਜਨਾ ਦੀ ਮੌਤ ਹੋ ਗਈ ਹੈ। ਨੌਜਵਾਨ ਪੁੱਤਰ ਦੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

error: Content is protected !!