ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੁੱਲੇ, ਗੁਰਦੁਆਰਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੁੱਲੇ, ਗੁਰਦੁਆਰਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ

ਦੇਹਰਾਦੂਨ (ਵੀਓਪੀ ਬਿਊਰੋ) – ਸਿੱਖਾਂ ਦੇ ਪਵਿੱਤਰ ਤੀਰਥ ਸਥਾਨਾਂ ਵਿੱਚੋਂ ਇੱਕ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਭਾਵ 20 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕਪਾਟ ਖੁੱਲਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਪਹਿਲੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ ਲਈ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ | ਸੰਗਤਾਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦਾ ਆਨੰਦ ਲੈ ਰਹੀਆਂ ਹਨ। ਪ੍ਰਸ਼ਾਸਨ ਨੇ ਵੀ ਸੰਗਤਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ ਹੈ।

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਹੈ। ਜੋ ਕਿ ਹਿਮਾਲਿਆ ਵਿਚ 4632 ਮੀਟਰ ਦੀ ਉਚਾਈ ‘ਤੇ ਜੰਮੀ ਹੋਈ ਝੀਲ ਦੇ ਕੰਢੇ ‘ਤੇ ਸਥਿਤ ਹੈ।

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਯਾਤਰਾ ਦਾ ਪਹਿਲਾ ਜੱਥਾ 17 ਮਈ 2023 ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਸੀ। ਉਨ੍ਹਾਂ ਕਿਹਾ ਕਿ 20 ਮਈ ਯਾਨੀ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਸੰਗਤ ਦਰਸ਼ਨ ਕਰ ਰਹੇ ਹਨ।

error: Content is protected !!