ਹੈਵਾਨ ਬਣੇ ਪਿਓ ਨੇ ਹੀ 5 ਤੇ 7 ਸਾਲ ਦੇ ਬੱਚਿਆਂ ਨੂੰ ਦੁੱਧ ਵਿਚ ਜ਼ਹਿਰ ਮਿਲਾ ਕੇ ਪਿਆ ਦਿੱਤਾ, ਇਕ ਦੀ ਹੋ ਗਈ ਮੌਤ, ਦੂਜਾ ਲੜ ਰਿਹਾ ਜ਼ਿੰਦਗੀ ਮੌਤ ਦੀ ਲੜਾਈ

ਹੈਵਾਨ ਬਣੇ ਪਿਓ ਨੇ ਹੀ 5 ਤੇ 7 ਸਾਲ ਦੇ ਬੱਚਿਆਂ ਨੂੰ ਦੁੱਧ ਵਿਚ ਜ਼ਹਿਰ ਮਿਲਾ ਕੇ ਪਿਆ ਦਿੱਤਾ, ਇਕ ਦੀ ਹੋ ਗਈ ਮੌਤ, ਦੂਜਾ ਲੜ ਰਿਹਾ ਜ਼ਿੰਦਗੀ ਮੌਤ ਦੀ ਲੜਾਈ

ਵੀਓਪੀ ਬਿਊਰੋ, ਰੂਪਨਗਰ : ਪਿੰਡ ਪਥਰੇੜੀ ਰਾਜਪੂਤਾਂ ਦੇ ਰਹਿਣ ਵਾਲੇ ਪਿਓ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਦੁੱਧ ਵਿਚ ਜ਼ਹਿਰ ਮਿਲਾ ਕੇ ਪਿਆ ਦਿੱਤਾ। ਇਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੂਜੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਚਿਆਂ ਦੇ ਚਾਚੇ ਦੀ ਸ਼ਿਕਾਇਤ ਦੇ ਆਧਾਰ ’ਤੇ ਸਿੰਘ ਭਗਵੰਤਪੁਰ ਪੁਲਿਸ ਨੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਕਾਇਤਕਰਤਾ ਧਰਮਪਾਲ ਸਿੰਘ ਵਾਸੀ ਪਥਰੇੜੀ ਰਾਜਪੂਤਾਂ ਨੇ ਦੱਸਿਆ ਕਿ ਜਦੋਂ ਉਹ ਕੰਮਕਾਰ ਤੋਂ ਆਪਣੇ ਘਰ ਵਾਪਸ ਪਰਤਿਆ ਤਾਂ ਉਸ ਦੇ ਭਰਾ ਦੇ ਦੋਵੇਂ ਬੱਚੇ ਬਿੰਦਰ ਸਿੰਘ (7) ਅਤੇ ਯੁਵਰਾਜ ਸਿੰਘ (5) ਉਸ ਕੋਲ ਭੱਜੇ ਆਏ। ਦੋਹਾਂ ਨੇ ਦੱਸਿਆ ਕਿ ਪਿਤਾ ਨੇ ਉਨ੍ਹਾਂ ਨੂੰ ਦੁੱਧ ’ਚ ਜ਼ਹਿਰ ਮਿਲਾ ਕੇ ਪਿਆ ਦਿੱਤਾ ਹੈ। ਧਰਮਪਾਲ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਦੋਵਾਂ ਬੱਚਿਆਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦਿੱਤੀ ਤੇ ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੈਕਟਰ 16 ਵਿਖੇ ਪੁੱਜੇ ਤਾਂ ਉੱਥੇ ਮੌਜੂਦ ਡਾਕਟਰਾਂ ਨੇ ਐਮਰਜੈਂਸੀ ਵਿਚ ਦੋਵਾਂ ਬੱਚਿਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ ਜਦਕਿ ਦੂਜਾ ਬੱਚਾ ਯੁਵਰਾਜ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।


ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰ ਦੇ ਤਫ਼ਤੀਸ਼ੀ ਅਫ਼ਸਰ ਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿੰਦਰ ਸਿੰਘ ਵਾਸੀ ਪਥਰੇੜੀ ਰਾਜਪੂਤਾਂ ਖ਼ਿਲਾਫ਼ ਧਾਰਾ 302 ਅਤੇ 307 ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਜਾਂਚ ਤੇ ਪੁੱਛਗਿੱਛ ਕਰ ਰਹੀ ਹੈ ਕਿ ਆਖਿਰ ਉਸ ਨੇ ਅਜਿਹਾ ਕਿਉਂ ਕੀਤਾ।

error: Content is protected !!