ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰ ਕੀਤੇ ਗ੍ਰਿਫ਼ਤਾਰ, ਚੁੱਕੀ ਫਿਰਦੇ ਸੀ ਭਾਰੀ ਅਸਲਾ

ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰ ਕੀਤੇ ਗ੍ਰਿਫ਼ਤਾਰ, ਚੁੱਕੀ ਫਿਰਦੇ ਸੀ ਭਾਰੀ ਅਸਲਾ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਪਿਸਤੌਲ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ੂਟਰਾਂ ਨੂੰ ਆਪਣੇ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ ਅਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

error: Content is protected !!