ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟਾਰਗੇਟ ਲਿਸਟ ਵਿਚ ਟਾਪ ਉਤੇ ਸੀ ਸਲਮਾਨ ਖਾਨ, ਸਿੱਧੂ ਮੂਸੇਵਾਲਾ ਦਾ ਇਹ ਕਰੀਬੀ ਵੀ ਲਿਸਟ ਵਿਚ ਸ਼ਾਮਲ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟਾਰਗੇਟ ਲਿਸਟ ਵਿਚ ਟਾਪ ਉਤੇ ਸੀ ਸਲਮਾਨ ਖਾਨ, ਸਿੱਧੂ ਮੂਸੇਵਾਲਾ ਦਾ ਇਹ ਕਰੀਬੀ ਵੀ ਲਿਸਟ ਵਿਚ ਸ਼ਾਮਲ


ਵੀਓਪੀ ਬਿਊਰੋ, ਨਵੀਂ ਦਿੱਲੀ–ਨਾਮੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਕੇ ਚਰਚਾ ਵਿਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਸਾਹਮਣੇ ਖੁਲਾਸਾ ਕੀਤਾ ਹੈ। ਉਸ ਨੇ ਕਬੂਲ ਕੀਤਾ ਹੈ ਕਿ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਉਨ੍ਹਾਂ 10 ਮੁੱਖ ਟੀਚਿਆਂ ਦੀ ਸੂਚੀ ’ਚ ਸਭ ਤੋਂ ਉੱਪਰ ਹੈ, ਜਿਨ੍ਹਾਂ ਨੂੰ ਗੈਂਗਸਟਰ ਨੇ ਖ਼ਤਮ ਕਰਨ ਦੀ ਯੋਜਨਾ ਬਣਾਈ ਸੀ। ਦੱਸਦੇਈਏ ਕਿ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਤੋਂ ਬਾਅਦ ਤੋਂ ਲਾਰੈਂਸ ਬਿਸ਼ਨੋਈ ਸਲਮਾਨ ਖਾਨ ਦੇ ਪਿੱਛੇ ਪਿਆ ਹੋਇਆ ਹੈ।
ਲਾਰੈਂਸ ਨੇ ਕਿਹਾ ਕਿ 1998 ’ਚ ਸਲਮਾਨ ਖ਼ਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ। ਉਸ ਨੂੰ ਬਿਸ਼ਨੋਈ ਭਾਈਚਾਰੇ ਵਲੋਂ ਪਵਿੱਤਰ ਮੰਨਿਆ ਜਾਂਦਾ ਹੈ। ਗੈਂਗਸਟਰ ਨੇ ਕਿਹਾ ਕਿ ਉਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ ਦਾ ਬਦਲਾ ਲੈਣ ਲਈ ਅਦਾਕਾਰ ਨੂੰ ਮਾਰਨਾ ਚਾਹੁੰਦਾ ਸੀ।ਬਿਸ਼ਨੋਈ ਨੇ ਆਪਣੇ ਇਕਬਾਲੀਆ ਬਿਆਨ ’ਚ ਕਿਹਾ ਕਿ ਸਲਮਾਨ ਤੋਂ ਇਲਾਵਾ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਮੈਨੇਜਰ ਸ਼ਗਨਪ੍ਰੀਤ ਵੀ ਉਸ ਦੀ ਹਿੱਟ ਲਿਸਟ ’ਤੇ ਸੀ ਕਿਉਂਕਿ ਉਸ ਨੇ ਮਰਹੂਮ ਗਾਇਕ ਦੇ ਖਾਤਿਆਂ ਦਾ ਪ੍ਰਬੰਧ ਕੀਤਾ ਸੀ।


ਉਧਰ, ਅਦਾਕਾਰ ਸਲਮਾਨ ਖਾਨ ਨੂੰ ਮੁੰਬਈ ਪੁਲਿਸ ਨੇ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ ਕਿਉਂਕਿ ਅਦਾਕਾਰ ਉਤੇ ਖ਼ਤਰਾ ਮੰਨਿਆ ਜਾ ਰਿਹਾ ਹੈ। ਸਲਮਾਨ ਨੂੰ ਬਿਸ਼ਨੋਈ ਗੈਂਗ ਵਲੋਂ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ।

error: Content is protected !!