ਗਰਮੀ ਦੇ ਸਤਾਏ ਪੰਜਾਬੀਆਂ ਨੂੰ ਅੱਜ ਮਿਲੇਗੀ ਰਾਹਤ… ਤੇਜ਼ ਹਵਾਵਾਂ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਗਰਮੀ ਦੇ ਸਤਾਏ ਪੰਜਾਬੀਆਂ ਨੂੰ ਅੱਜ ਮਿਲੇਗੀ ਰਾਹਤ… ਤੇਜ਼ ਹਵਾਵਾਂ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਅਤੇ ਪਟਿਆਲਾ ਦਾ ਤਾਪਮਾਨ 45.2 ਡਿਗਰੀ ਰਿਹਾ। ਮੌਸਮ ਵਿਭਾਗ ਨੇ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਯਾਨੀ ਕਿ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਪੰਜਾਬ ‘ਚ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਹੈ, ਬਾਰਿਸ਼ ਦੇ ਨਾਲ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੁੱਧਵਾਰ ਨੂੰ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ, ਜਲੰਧਰ ਅਤੇ ਦੁਆਬਾ ਦੇ ਨਵਾਂ ਸ਼ਹਿਰ ਅਤੇ ਪੂਰੇ ਮਾਲਵੇ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਅਜਿਹਾ ਮੌਸਮ 26 ਮਈ ਸ਼ੁੱਕਰਵਾਰ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਵੇਗੀ। ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ, ਜੋ ਇਸ ਵੇਲੇ 44 ਤੋਂ 45 ਡਿਗਰੀ ਦੇ ਆਸ-ਪਾਸ ਹੈ, ਸ਼ੁੱਕਰਵਾਰ ਤੱਕ 32 ਡਿਗਰੀ ਤੱਕ ਪਹੁੰਚ ਜਾਵੇਗਾ।


ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਬੱਦਲਾਂ ਦਾ ਟੋਲਾ ਪੂਰੇ ਪੰਜਾਬ ਨੂੰ ਆਪਣੀ ਗੋਦ ਵਿੱਚ ਲੈ ਲਵੇਗਾ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

error: Content is protected !!