Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
23
ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਇਸ ਕਾਰਨ ਲੈਣਾ ਪਿਆ ਫੈਸਲਾ
international
jalandhar
Latest News
National
Punjab
ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਇਸ ਕਾਰਨ ਲੈਣਾ ਪਿਆ ਫੈਸਲਾ
May 23, 2023
Voice of Punjab
ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਇਸ ਕਾਰਨ ਲੈਣਾ ਪਿਆ ਫੈਸਲਾ
ਅੰਮ੍ਰਿਤਸਰ/ਜਲੰਧਰ (ਵੀਓਪੀ ਬਿਊਰੋ) ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿੱਚ ਅੰਤਰ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਜੀਪੀਸੀ ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜੇਕਰ ਸਿੱਖ ਸ਼ਰਧਾਲੂਆਂ ਦਾ ਕੋਈ ਜੱਥਾ ਭਾਰਤ ਤੋਂ ਪਾਕਿਸਤਾਨ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਅੱਠ ਦਿਨਾਂ ਤੋਂ ਵੱਧ ਸਮਾਂ ਨਹੀਂ ਦਿੱਤਾ ਜਾਵੇਗਾ। ਜਥੇ ਨੂੰ ਇੱਕ ਦਿਨ ਤੋਂ ਵੱਧ ਇੱਕ ਥਾਂ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਗਿਣਤੀ ਘੱਟ ਕਰਨ ਲਈ ਵੀ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਇਹ ਜੱਥਾ 8 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਸੀ, ਜਿਸ ਨੇ 16 ਜੂਨ ਨੂੰ ਭਾਰਤ ਪਰਤਣਾ ਸੀ।
ਮੂਲ ਨਾਨਕ ਸ਼ਾਹੀ ਕੈਲੰਡਰ ਅਤੇ ਸੋਧੇ ਹੋਏ ਨਾਨਕ ਸ਼ਾਹੀ ਕੈਲੰਡਰ ਦੀਆਂ ਤਰੀਕਾਂ ਵਿੱਚ ਕਾਫ਼ੀ ਅੰਤਰ ਹੈ। ਦੌਰਾ ਰੱਦ ਹੋਣ ਪਿੱਛੇ ਇਹ ਵੀ ਇੱਕ ਕਾਰਨ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ ਜਦਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ (ਲਾਹੌਰ) ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਪਾਕਿਸਤਾਨ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰੂਧਾਮਾਂ ਦਾ ਦੌਰਾ ਕਰੇਗਾ।
Post navigation
ਭਾਜਪਾ ਨੇਤਾ ਨੇ ਆਪਣੀ ਲੜਕੀ ਦਾ ਵਿਆਹ ਰੱਖ’ਤਾ ਮੁਸਲਿਮ ਲੜਕੇ ਨਾਲ, ਸੋਸ਼ਲ ਮੀਡੀਆ ‘ਤੇ ਕਾਰਡ ਹੋਇਆ ਵਾਇਰਲ ਤਾਂ ਹਿੰਦੂ ਸੰਗਠਨਾਂ ਦੇ ਵਿਰੋਧ ‘ਤੇ ਰੋਕਿਆ ਵਿਆਹ
ਜੰਗਲਾਤ ਵਿਭਾਗ ਦੇ ਦੋ ਅਫ਼ਸਰਾਂ ਨੇ ਲਈ 70 ਹਜ਼ਾਰ ਦੀ ਰਿਸ਼ਵਤ, ਚੜ੍ਹੇ ਵਿਜੀਲੈਂਸ ਹੱਥੇ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us