ਹੋਟਲ ‘ਚ ਚੱਲ ਰਿਹਾ ਸੀ ਸੈਕਸ ਰੈਕੇਟ, ਮੌਕੇ ‘ਤੇ ਪਹੁੰਚੀ ਪੁਲਿਸ ਨੇ ਰੰਗਰਲੀਆਂ ਮਨਾਉਂਦਾ ਜੋੜਾ ਕੀਤਾ ਕਾਬੂ ਤੇ ਮਿਲਿਆ ਇਤਰਾਜ਼ਯੋਗ ਸਾਮਾਨ
ਵੀਓਪੀ ਬਿਊਰੋ – ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ‘ਤੇ ਸਥਿਤ ਇੱਕ ਹੋਟਲ ਵਿੱਚ ਸੈਕਸ ਰੈਕੇਟ ਚੱਲ ਰਿਹਾ ਸੀ। ਪੁਲਿਸ ਨੇ ਛਾਪਾ ਮਾਰ ਕੇ ਹੋਟਲ ਮੈਨੇਜਰ, ਇਕ ਔਰਤ ਅਤੇ ਇਕ ਆਦਮੀ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਹੋਟਲ ਦੇ ਕਮਰੇ ਵਿੱਚੋਂ ਇਤਰਾਜ਼ਯੋਗ ਚੀਜ਼ਾਂ ਅਤੇ ਕੁਝ ਮੋਬਾਈਲ ਵੀ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।



ਫ਼ਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਚੌਕ ਵਿਖੇ ਪੁਲਿਸ ਪਾਰਟੀ ਨਾਲ ਖੜ੍ਹਾ ਸੀ | ਮੁਖਬਰ ਨੇ ਦੱਸਿਆ ਕਿ ਹੋਟਲ ਦਾ ਮੈਨੇਜਰ ਸੰਤੋਸ਼ ਸਿੰਘ ਬਾਹਰੋਂ ਮਰਦ-ਔਰਤਾਂ ਨੂੰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਵਾਉਂਦੇ ਸਨ। ਜਦੋਂ ਛਾਪੇਮਾਰੀ ਕੀਤੀ ਗਈ ਤਾਂ ਫਾਜਲਿਕਾ ਦੇ ਰਹਿਣ ਵਾਲੇ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।