ਮੁੜ ਭਖਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ, ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਕੋਲੋਂ ਮੰਗਿਆ ਸਪੱਸ਼ਟੀਕਰਨ, ਕਿਹਾ-ਕਿਤੇ ਦੇ ਤਾਂ ਨ੍ਹੀਂ ਆਏ ਰਾਜਸਥਾਨ ਵਾਲਿਆਂ ਨੂੰ ਭਰੋਸਾ

ਮੁੜ ਭਖਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ, ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਕੋਲੋਂ ਮੰਗਿਆ ਸਪੱਸ਼ਟੀਕਰਨ, ਕਿਹਾ-ਕਿਤੇ ਦੇ ਤਾਂ ਨ੍ਹੀਂ ਆਏ ਰਾਜਸਥਾਨ ਵਾਲਿਆਂ ਨੂੰ ਭਰੋਸਾ

ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਦੇ ਪਾਣੀਆਂ ਦਾ ਸਮਲਾ ਮੁੜ ਭੱਖਦਾ ਨਜ਼ਰ ਆ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਸਿਆਸੀ ਦਾਅ ਪੇਚ ਲੱਗਣੇ ਵੀ ਸ਼ੁਰੂ ਹੋ ਗਏ ਹਨ। ਇਹ ਮਾਮਲਾ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਉਠਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ। ਦਰਅਸਲ ਮਾਮਲਾ ਇਹ ਹੈ ਕਿ ਰਾਜਸਥਾਨ ਦੀਆਂ ਅਖਬਾਰਾਂ ਵਿਚ ਕੁਝ ਖਬਰਾਂ ਨਸ਼ਰ ਹੋਈਆਂ ਹਨ। ਜਿਨ੍ਹਾਂ ਵਿਚ ਦਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਰਾਜਸਥਾਨ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਖੜਾ ਰਾਹੀਂ ਰਾਜਸਥਾਨ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦਿੱਤਾ ਜਾਵੇਗਾ। ਇਹ ਖਬਰਾਂ ਸੱਚ ਹਨ ਜਾਂ ਝੂਠ ਇਸ ਬਾਰੇ ਹਾਲੇ ਕੋਈ ਸਪੱਸ਼ਟੀਕਰਨ ਨਹੀਂ ਮਿਲਿਆ ਹੈ ਪਰ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇਣ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਜ਼ਰੂਰ ਮੰਗਿਆ ਹੈ। ਖਹਿਰਾ ਨੇ ਸਵਾਲ ਕੀਤਾ ਹੈ ਕਿ ਕੀ ਰਾਜਸਥਾਨ ਨੂੰ ਹੋਰ ਪਾਣੀ ਅਲਾਟ ਕਰਨ ਲਈ ਸਹਿਮਤ ਹੋਣ ਦੀਆਂ ਖਬਰਾਂ ਸੱਚ ਹਨ?
ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਰਾਜਸਥਾਨ ਦੇ ਇੱਕ ਸੰਸਦ ਮੈਂਬਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਕਿਤੇ ਉਸ ਮੁਲਾਕਾਤ ਦੌਰਾਨ ਹੋਰ ਪਾਣੀ ਦੇਣ ਬਾਰੇ ਸਹਿਮਤੀ ਨਾ ਦੇ ਦਿੱਤੀ ਗਈ ਹੋਏ।
ਉਨ੍ਹਾਂ ਕਿਹਾ ਹੈ ਕਿ ਹਾਲਾਂਕਿ ਇਸ ਸਬੰਧੀ ਸੀਐਮ ਮਾਨ ਤੋਂ ਰਾਜਸਥਾਨ ਦੇ ਅਖਬਾਰਾਂ ‘ਚ ਛਪੀਆਂ ਖਬਰਾਂ ‘ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਮੁੱਖ ਮੰਤਰੀ ਸਾਡੇ ਪਾਣੀ ਨੂੰ ਬਰਬਾਦ ਕਰਨ ਦੀ ਗਲਤੀ ਨਹੀਂ ਕਰਨਗੇ, ਜੋ ਕਿਸਾਨਾਂ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ।


ਦੱਸ ਦਈਏ ਕਿ ਪਿਛਲੇ ਕਈ ਦਹਾਕਿਆਂ ਤੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨੂੰ ਲੈ ਕੇ ਪੰਜਾਬ ਦਾ ਹਰਿਆਣਾ ਨਾਲ ਵਿਵਾਦ ਡੂੰਘਾ ਹੋ ਗਿਆ ਹੈ। ਅਦਾਲਤ ਵੱਲੋਂ ਹਰਿਆਣਾ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਇਹ ਵਿਵਾਦ ਗਰਮਾਇਆ ਹੋਇਆ ਹੈ। ਅਦਾਲਤ ਦੇ ਹੁਕਮਾਂ ‘ਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇਸ ਸਬੰਧੀ ਮੀਟਿੰਗ ਵੀ ਕੀਤੀ ਸੀ ਪਰ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲੇ ਵੀ ਇਸ ਮਸਲੇ ਉਤੇ ਵਿਚਾਰਾਂ ਹੋ ਰਹੀਆਂ ਹਨ।

 

error: Content is protected !!