ਬਚ ਨਿਕਲਿਆ ਬੇਅਦਬੀ ਕਾਂਡ ਦਾ ਮਾਸਟਰਮਾਈਂਡ ਸੰਦੀਪ ਬਰੇਟਾ, ਖਾਲੀ ਹੱਥ ਪਰਤੀ ਪੁਲਿਸ

ਬਚ ਨਿਕਲਿਆ ਬੇਅਦਬੀ ਕਾਂਡ ਦਾ ਮਾਸਟਰਮਾਈਂਡ ਸੰਦੀਪ ਬਰੇਟਾ, ਖਾਲੀ ਹੱਥ ਪਰਤੀ ਪੁਲਿਸ


ਵੀਓਪੀ ਬਿਊਰੋ, ਫਰੀਦਕੋਟ- ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ ਨਾਕਾਮੀ ਸਾਹਮਣੇ ਆਈ ਹੈ। ਸੰਦੀਪ ਬਰੇਟਾ ਪੁਲਿਸ ਨੂੰ ਚਕਮਾ ਦੇ ਕੇ ਭੱਜ ਨਿਕਲਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਲਈ ਬੈਂਗਲੁਰੂ ਏਅਰਪੋਰਟ ‘ਤੇ ਗ੍ਰਿਫਤਾਰ ਵਿਅਕਤੀ ਨੂੰ ਹਿਰਾਸਤ ‘ਚ ਲੈਣ ਪਹੁੰਚੀ ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ ਹੈ।
ਦੱਸ ਦਈਏ ਕਿ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲੈਣ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਫੇਸਬੁੱਕ ਤੇ ਟਵਿੱਟਰ ਪੇਜ ‘ਤੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਇਸ ਦੇ ਆਧਾਰ ‘ਤੇ ਮੀਡੀਆ ਨੂੰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਗਈ ਸੀ। ਸੂਤਰਾਂ ਅਨੁਸਾਰ ਇਸ ਵਿਅਕਤੀ ਦੀ ਗਿ੍ਫ਼ਤਾਰੀ ਤੋਂ ਬਾਅਦ ਫ਼ਰੀਦਕੋਟ ਪੁਲਿਸ ਦੀ ਟੀਮ ਮੰਗਲਵਾਰ ਸ਼ਾਮ ਨੂੰ ਬੰਗਲੌਰ ਪਹੁੰਚੀ ਤੇ ਰਾਤ ਭਰ ਇਸ ਵਿਅਕਤੀ ਬਾਰੇ ਪੜਤਾਲ ਕੀਤੀ, ਪਰ ਜਾਂਚ ਦੌਰਾਨ ਇਹ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਤੋਂ ਬਾਅਦ ਟੀਮ ਫਰੀਦਕੋਟ ਵਾਪਸ ਆ ਰਿਹਾ ਹੈ।


ਦੱਸਦੇਈਏ ਕਿ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਦਾ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।

error: Content is protected !!