ਗੈਂਗਸਟਰ ਜਰਨੈਲ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ, ਫੇਸਬੁੱਕ ਉਤੇ ਪੋਸਟ ਪਾ ਕੇ ਕਿਹਾ-ਸਾਡੇ ਐਂਟੀ ਗਰੁੱਪ ਨਾਲ ਸੀ ਲਿੰਕ

ਗੈਂਗਸਟਰ ਜਰਨੈਲ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ, ਫੇਸਬੁੱਕ ਉਤੇ ਪੋਸਟ ਪਾ ਕੇ ਕਿਹਾ-ਸਾਡੇ ਐਂਟੀ ਗਰੁੱਪ ਨਾਲ ਸੀ ਲਿੰਕ


ਵੀਓਪੀ ਬਿਊਰੋ, ਬਾਬਾ ਬਕਾਲਾ ਸਾਹਿਬ- ਬੀਤੇ ਦਿਨੀਂ ਬਾਬਾ ਬਕਾਲਾ ਸਾਹਿਬ ਵਿਚ ਕਸਬਾ ਸਠਿਆਲਾ ਵਿਖੇ ਵੇਟ ਲਿਫਟਰ ਵਜੋਂ ਜਾਣੇ ਜਾਂਦੇ ਗੈਂਗਸਟਰ ਜਰਨੈਲ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲੈ ਲਈ ਹੈ। ਬੰਬੀਹਾ ਗਰੁੱਪ ਨੇ ਫੇਸਬੱਕ ਆਈਡੀ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਲਿਖਿਆ ਹੈ, ‘ਜਰਨੈਲ ਸਿੰਘ ਦਾ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ ।’
ਇਸ ਪੋਸਟ ‘ਚ ਲਿਖਿਆ ਹੈ ਕਿ ਇਸ ਬੰਦੇ ਦਾ ਸਾਡੇ ਨਾਲ ਕੋਈ ਲੈਣ ਦੇਣ ਨਹੀਂ ਸੀ, ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।’ ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਚ ਆਏ ਸਨ।

error: Content is protected !!