ਸੰਸਦ ਦੇ ਉਦਘਾਟਨ ਮੌਕੇ ਰਾਸ਼ਟਰਪਤੀ ਨੂੰ ਨਾ ਬੁਲਾਏ ਜਾਣ ‘ਤੇ ਜਿੱਥੇ 19 ਸਿਆਸੀ ਪਾਰਟੀਆਂ ਨੇ ਕੀਤਾ ਬਾਈਕਾਟ, ਉੱਥੇ ਹੀ ਅਕਾਲੀ ਦਲ ਨੇ ਕਿਹਾ- ਸੁਖਬੀਰ ਬਾਦਲ ਤਾਂ ਜਾਣਗੇ

ਸੰਸਦ ਦੇ ਉਦਘਾਟਨ ਮੌਕੇ ਰਾਸ਼ਟਰਪਤੀ ਨੂੰ ਨਾ ਬੁਲਾਏ ਜਾਣ ‘ਤੇ ਜਿੱਥੇ 19 ਸਿਆਸੀ ਪਾਰਟੀਆਂ ਨੇ ਕੀਤਾ ਬਾਈਕਾਟ, ਉੱਥੇ ਹੀ ਅਕਾਲੀ ਦਲ ਨੇ ਕਿਹਾ- ਸੁਖਬੀਰ ਬਾਦਲ ਤਾਂ ਜਾਣਗੇ

ਚੰਡੀਗੜ੍ਹ ( ਵੀਓਪੀ ਬਿਊਰੋ) ਇਕ ਪਾਸੇ ਜਿੱਥੇ ਦੇਸ਼ ਦੇ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਦੋਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੂਰਮੂ ਨੂੰ ਨਾ ਬੁਲਾਏ ਜਾਣ ‘ਤੇ ਆਪ ਤੇ ਕਾਂਗਰਸ ਸਮੇਤ 19 ਪਾਰਟੀਆਂ ਨੇ ਇਸ ਦਾ ਬਾਈਕਾਟ ਕੀਤਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ। ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲੀ ਗੱਲ ਹੈ ਅਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਚੀਮਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੋਵਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।

ਚੀਮਾ ਨੇ ਕਿਹਾ ਕਿ ‘ਆਪ’ ਇਸ ਮੁੱਦੇ ਨੂੰ ਰਾਸ਼ਟਰਪਤੀ ਦੇ ਸਨਮਾਨ ਵਜੋਂ ਪੇਸ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲੇ ਨਾਗਰਿਕ ਪ੍ਰਤੀ ਕਿੰਨਾ ਸਤਿਕਾਰ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਉਹ ਸੂਬੇ ਦੇ ਦੌਰੇ ‘ਤੇ ਆਏ ਤਾਂ ਉਨ੍ਹਾਂ ਦਾ ਸਵਾਗਤ ਵੀ ਨਹੀਂ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਟਵੀਟ ਕੀਤਾ ਕਿ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਸੀ ਪਰ ਮੋਦੀ ਸਰਕਾਰ ਨੇ ਰਾਸ਼ਟਰਪਤੀ ਨੂੰ ਸਮਾਰੋਹ ਲਈ ਸੱਦਾ ਤੱਕ ਨਹੀਂ ਦਿੱਤਾ। ਉਨ੍ਹਾਂ ਨੇ ਟਵੀਟ ‘ਚ ਲਿਖਿਆ- ‘ਜਦੋਂ ਵੀ ਸੰਸਦ ਦਾ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਰਾਸ਼ਟਰਪਤੀ ਹਰ ਸੰਸਦ ਮੈਂਬਰ ਨੂੰ ਸੈਸ਼ਨ ‘ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਦੇ ਹਨ ਪਰ ਨਵੇਂ ਸੰਸਦ ਭਵਨ ਦਾ ਉਦਘਾਟਨ ਤਾਂ ਦੂਰ ਦੀ ਗੱਲ ਹੈ, ਉਨ੍ਹਾਂ ਨੂੰ ਬਿਲਕੁਲ ਨਹੀਂ ਬੁਲਾਇਆ ਗਿਆ।

error: Content is protected !!