ਹੌਲਦਾਰ ਨੇ ਪਹਿਲਾਂ ਤੋਂ ਹੀ ਪਰੇਸ਼ਾਨ ਪੀੜਤ ਤੋਂ ਕੰਮ ਕਰਨ ਦੇ ਬਦਲੇ ਮੰਗੇ 2100 ਰੁਪਏ, ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਤੋਂ ਬਾਅਦ ਆਇਆ ਅੜਿੱਕੇ

ਹੌਲਦਾਰ ਨੇ ਪਹਿਲਾਂ ਤੋਂ ਹੀ ਪਰੇਸ਼ਾਨ ਪੀੜਤ ਤੋਂ ਕੰਮ ਕਰਨ ਦੇ ਬਦਲੇ ਮੰਗੇ 2100 ਰੁਪਏ, ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਤੋਂ ਬਾਅਦ ਆਇਆ ਅੜਿੱਕੇ

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭਾਰਗਵ ਕੈਂਪ ਥਾਣੇ ਵਿੱਚ ਤਾਇਨਾਤ ਇੱਕ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੇ ਇੱਕ ਮ੍ਰਿਤਕ ਔਰਤ ਦੇ ਵਿਸੇਰਾ ਰਿਪੋਰਟ ਲਈ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ (ਦੇਹਰਾਦੂਨ, ਉੱਤਰਾਖੰਡ) ਤੋਂ ਆਨਲਾਈਨ 2100 ਰੁਪਏ ਦੀ ਰਿਸ਼ਵਤ ਲਈ ਸੀ।

ਮੋਹਿਤ ਨੇ ਭ੍ਰਿਸ਼ਟਾਚਾਰ ਵਿਰੋਧੀ ਮੁੱਖ ਮੰਤਰੀ ਪੰਜਾਬ ਦੀ ਮੇਲ ‘ਤੇ ਆਨਲਾਈਨ ਸ਼ਿਕਾਇਤ ਭੇਜੀ ਸੀ। ਜਿਸ ‘ਤੇ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਤੋਂ ਬਾਅਦ ਭਾਰਗਵ ਕੈਂਪ ਦੇ ਹੌਲਦਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਹਿਤ ਦੀ ਸ਼ਿਕਾਇਤ ‘ਤੇ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਹੌਲਦਾਰ ਰਘੂਨਾਥ ਨੇ ਉਸ ਦੀ ਮ੍ਰਿਤਕ ਭੈਣ ਦੀ ਵਿਸੇਰਾ ਰਿਪੋਰਟ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ ਨੂੰ ਭੇਜਣ ਬਦਲੇ ਉਸ ਤੋਂ ਦੋ ਕਿਸ਼ਤਾਂ ਵਿੱਚ 2100 ਰੁਪਏ ਰਿਸ਼ਵਤ ਵਜੋਂ ਲਏ ਹਨ। ਉਕਤ ਪੁਲਿਸ ਅਧਿਕਾਰੀ ਨੇ ਉਸ ਨੂੰ ਰਿਸ਼ਵਤ ਦੀ ਰਕਮ ਆਨਲਾਈਨ ਭੇਜਣ ਲਈ ਕਿਹਾ। ਉਸ ਨੇ ਹਵਾਲਦਾਰ ਰਘੂਨਾਥ ਨੂੰ 2100 ਰੁਪਏ ਕਿਸ਼ਤਾਂ ਵਿਚ ਦੇ ਦਿੱਤੇ। ਉਸਨੇ ਮੋਬਾਈਲ ਐਪ ਫੋਨ ਪੇ ਤੋਂ ਦੋ ਕਿਸ਼ਤਾਂ ਵਿੱਚ 100 ਅਤੇ 2000 ਰੁਪਏ ਆਪਣੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੇ ਸਨ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਨੇ ਜਾਂਚ ਦੌਰਾਨ ਦੋਸ਼ ਸਹੀ ਪਾਏ ਹਨ। ਕਾਂਸਟੇਬਲ ਦੇ ਖਾਤੇ ਵਿੱਚ ਪੈਸੇ ਆ ਗਏ ਸਨ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

error: Content is protected !!