ਪੰਜਾਬ ਸਕੂਲ ਸਿੱਖਿਆ ਬੋਰਡ  ਨੇ ਐਲਾਨਿਆ ਦਸਵੀਂ ਦਾ ਨਤੀਜਾ, ਇਸ ਜ਼ਿਲ੍ਹੇ ਦੀ ਧੀ 650/650 ਅੰਕ ਹਾਸਲ ਕਰ ਕੇ ਸੂਬੇ ਵਿਚੋਂ  ਰਹੀ ਪਹਿਲੇ ਸਥਾਨ ਉਤੇ

ਪੰਜਾਬ ਸਕੂਲ ਸਿੱਖਿਆ ਬੋਰਡ  ਨੇ ਐਲਾਨਿਆ ਦਸਵੀਂ ਦਾ ਨਤੀਜਾ, ਇਸ ਜ਼ਿਲ੍ਹੇ ਦੀ ਧੀ 650/650 ਅੰਕ ਹਾਸਲ ਕਰ ਕੇ ਸੂਬੇ ਵਿਚੋਂ  ਰਹੀ ਪਹਿਲੇ ਸਥਾਨ ਉਤੇ

ਵੀਓਪੀ ਬਿਊਰੋ, ਐਸਏਐਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। 12ਵੀਂ ਦੇ ਨਤੀਜੇ ਵਾਂਗ 10ਵੀਂ ਵਿਚ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਫਰੀਦਕੋਟ ਦੀਆਂ ਵਿਦਿਆਰਥਣਾਂ ਇਸ ਵਾਰ ਅੱਗੇ ਨਿਕਲ ਗਈਆਂ ਹਨ। ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਫਰੀਦਕੋਟ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ 650 ’ਚੋਂ 650 ਅੰਕ ਲੈ ਕੇ ਪਹਿਲੇ ਸਥਾਨ ’ਤੇ ਰਹੀ ਹੈ। ਇਸੇ ਹੀ ਸਕੂਲ ਦੀ ਵਿਦਿਆਰਥਣ ਨਵਜੋਤ 648 ਅੰਕ ਲੈ ਕੇ ਪੰਜਾਬ ਭਰ ਵਿਚੋਂ ਦੂਜੇ ਸਥਾਨ ’ਤੇ ਰਹੀ। ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਹਰਮਨਦੀਪ ਕੌਰ ਨੇ 646 ਅੰਕ ਲੈ ਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕੀਤਾ।


ਬਾਰ੍ਹਵੀਂ ਜਮਾਤ ਦੇ ਨਤੀਜੇ ਵਾਂਗ ਇਸ ਵਾਰ ਵੀ ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਹਨ। ਇਸ ਵਾਰ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਰਹੀ ਹੈ। ਇਸ ਵਾਰ 2 ਲੱਖ 82 ਹਜ਼ਾਰ 327 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਸਨ। ਇਨ੍ਹਾਂ ਵਿਚੋਂ 274402 ਪ੍ਰੀਖਿਆਰਥੀ ਪਾਸ ਹੋਏ ਹਨ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਰਹੀ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 98.46 ਹੈ ਜਦੋਂਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 96.73 ਹੈ। 653 ਵਿਦਿਆਰਥੀ ਫੇਲ੍ਹ ਹੋਏ ਹਨ ਜਦਕਿ 6171 ਦੀ ਕੰਪਾਰਟਮੈਂਟ ਹੈ।
ਪਾਸ ਫ਼ੀਸਦ ਨਾਲ ਪਠਾਨਕੋਟ ਜ਼ਿਲ੍ਹਾ ਪੰਜਾਬ ਭਰ ‘ਚੋਂ ਮੋਹਰੀ ਰਿਹਾ ਹੈ।

error: Content is protected !!