ਜਲੰਧਰ ‘ਚ ਸਕਾਲਰਸ਼ਿਪ ਲਈ ਪ੍ਰਦਰਸ਼ਨ ਕਰਦੇ SC ਵਿਦਿਆਰਥੀਆਂ ਨਾਲ ਪੁਲਿਸ ਦੀ ਝੜਪ, ਚੁੱਕ ਕੇ ਲੈ ਗਈ ਥਾਣੇ

ਜਲੰਧਰ ‘ਚ ਸਕਾਲਰਸ਼ਿਪ ਲਈ ਪ੍ਰਦਰਸ਼ਨ ਕਰਦੇ SC ਵਿਦਿਆਰਥੀਆਂ ਨਾਲ ਪੁਲਿਸ ਦੀ ਝੜਪ, ਪੁਲਿਸ ਚੁੱਕ ਕੇ ਲੈ ਗਈ ਥਾਣੇ

 

ਜਲੰਧਰ (ਵੀਓਪੀ ਬਿਊਰੋ) ਜਲੰਧਰ ਦੇ ਵਿਧਾਨ ਚੌਂਕ ‘ਤੇ SC ਸਕਾਲਰਸ਼ਿਪ ਲਈ ਧਰਨਾ ਦੇਣ ਆਏ ਵਿਦਿਆਰਥੀ ਪੁਲਿਸ ਨਾਲ ਆਹਮੋ-ਸਾਹਮਣੇ ਹੋ ਗਏ। ਵਿਦਿਆਰਥੀਆਂ ਨੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਥਾਣਾ ਬਾਰਾਦਰੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਵਿਦਿਆਰਥੀਆਂ ਨੇ ਉਨ੍ਹਾਂ ਦੀ ਇਕ ਨਾ ਸੁਣੀ। ਇਸ ਦੌਰਾਨ ਪੁਲਿਸ ਮੁਲਾਜ਼ਮ ਵਿਦਿਆਰਥੀ ਦੇ ਥੱਪੜ ਮਾਰਦੇ ਨੀ ਨਜ਼ਰ ਆਏ।

ਇਸ ਤੋਂ ਬਾਅਦ ਪੁਲਿਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਚੁੱਕ ਕੇ ਲੈ ਗਈ। ਇਸ ਤੋਂ ਬਾਅਦ ਸਾਰੇ ਵਿਦਿਆਰਥੀ ਬਾਰਾਦਰੀ ਥਾਣੇ ਦੇ ਬਾਹਰ ਪਹੁੰਚ ਗਏ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂਆਂ ਨਵਦੀਪ, ਵਿਸ਼ਾਲ, ਕਮਲਜੀਤ ਤੋਂ ਇਲਾਵਾ ਪੁਲਿਸ ਨੇ ਕੁਝ ਲੜਕੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਥਾਣਾ ਬਾਰਾਂਦਰੀ ਵਿਖੇ ਪਹੁੰਚ ਗਏ ਹਨ।

ਇਸ ਮਗਰੋਂ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਤੇ ਸਾਬਕਾ ਵਿਧਾਇਕ ਵੀ ਪੁਲਿਸ ਅਧਿਕਾਰੀਆਂ ਨਾਲ ਥਾਣੇ ਅੰਦਰ ਚਲੇ ਗਏ। ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਭਰੋਸਾ ਦਿੱਤਾ ਹੈ ਕਿ ਬੱਚਿਆਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲਿਸ ਉਨ੍ਹਾਂ ਦੇ ਆਗੂਆਂ ਨੂੰ ਚੁੱਕ ਕੇ ਆਪਣੇ ਨਾਲ ਲੈ ਗਈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਇਕ ਪਾਸੇ ਸਰਕਾਰ ਉਨ੍ਹਾਂ ਦੇ ਐੱਸਸੀ ਵਜ਼ੀਫੇ ਦੇ ਪੈਸੇ ਨਹੀਂ ਦੇ ਰਹੀ, ਦੂਜੇ ਪਾਸੇ ਉਨ੍ਹਾਂ ਦੇ ਵਿਦਿਆਰਥੀ ਆਗੂ ਉਨ੍ਹਾਂ ਨਾਲ ਧੱਕਾ ਕਰ ਰਹੇ ਹਨ। ਵਜ਼ੀਫ਼ੇ ਦੇ ਪੈਸੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ। ਕਈ ਵਾਰ ਵਜ਼ੀਫੇ ਦੇ ਪੈਸੇ ਨਾ ਮਿਲਣ ਕਾਰਨ ਉਨ੍ਹਾਂ ਦੇ ਨਤੀਜੇ ਅਤੇ ਪ੍ਰੀਖਿਆਵਾਂ ਲਈ ਭਰੇ ਫਾਰਮ ਰੋਕ ਲਏ ਜਾਂਦੇ ਹਨ। ਵਿਦਿਆਰਥੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੇ ਐੱਸਸੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕਰਦੀ, ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।

error: Content is protected !!