PM Modi ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੂੰ ਪੈ ਗਈ ਭਾਜੜ, ਮੁਲਜ਼ਮ ਗ੍ਰਿਫ਼ਤਾਰ ਕਰਨ ਗਈ ਤਾਂ ਨਿਕਲਿਆ…

PM Modi ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੂੰ ਪੈ ਗਈ ਭਾਜੜ, ਮੁਲਜ਼ਮ ਗ੍ਰਿਫ਼ਤਾਰ ਕਰਨ ਗਈ ਤਾਂ ਨਿਕਲਿਆ…

ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਪੁਲਿਸ ਨੇ ਪੀਸੀਆਰ ਕਾਲ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੋਨ ਕਰਨ ਵਾਲੇ ਦੀ ਪਛਾਣ ਹੇਮੰਤ ਕੁਮਾਰ ਵਾਸੀ ਰੇਗਰ ਪੁਰਾ, ਕਰੋਲ ਬਾਗ ਵਜੋਂ ਹੋਈ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਪ੍ਰਣਵ ਤਾਇਲ ਨੇ ਕਿਹਾ, ਵੀਰਵਾਰ ਰਾਤ ਨੂੰ ਪੀਸੀਆਰ ਕਾਲ ਮਿਲਣ ਤੋਂ ਬਾਅਦ, ਇੱਕ ਪੁਲਿਸ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ। ਮੁਲਜ਼ਮ ਨੂੰ ਥਾਣੇ ਲਿਆ ਕੇ ਪੁੱਛਗਿੱਛ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਉਹ ਪਿਛਲੇ ਛੇ ਸਾਲਾਂ ਤੋਂ ਬੇਰੁਜ਼ਗਾਰ ਹੈ ਅਤੇ ਉਸ ਨੂੰ ਸ਼ਰਾਬ ਪੀਣ ਦੀ ਆਦਤ ਹੈ।

ਜਦੋਂ ਪੀਸੀਆਰ ਕਾਲ ਕੀਤੀ ਤਾਂ ਮੁਲਜ਼ਮ ਸ਼ਰਾਬੀ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਹ ਧਮਕੀ ਕਿਸੇ ਅਣਪਛਾਤੇ ਵਿਅਕਤੀ ਨੇ 112 ਨੰਬਰ ‘ਤੇ ਮੈਸੇਜ ਕਰਕੇ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਵਿਭਾਗ ‘ਚ ਹੰਗਾਮਾ ਮਚਣ ਤੋਂ ਬਾਅਦ ਏਜੰਸੀਆਂ ਚੌਕਸ ਹੋ ਗਈਆਂ। ਸੀਐਮ ਯੋਗੀ ਨੂੰ ਧਮਕੀਆਂ ਮਿਲਣ ਤੋਂ ਬਾਅਦ ਏਜੰਸੀਆਂ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।

error: Content is protected !!