ਗੁਆਂਢੀਆਂ ਦੀ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਲੱਕੜ ਦਾ ਫਹੋੜਾ ਮਾਰ ਦਿੱਤੀ ਮੌਤ

ਗੁਆਂਢੀਆਂ ਦੀ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਲੱਕੜ ਦਾ ਫਹੋੜਾ ਮਾਰ ਦਿੱਤੀ ਮੌਤ


ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ-ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਲੋਟ ਵਿਖ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਵਿਅਕਤੀ ਦਾ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮ੍ਰਿਤਕ ਮਨਜੀਤ ਸਿੰਘ ਦਾ 10 ਸਾਲ ਦਾ ਬੇਟਾ ਵੀ ਹੈ। ਥਾਣਾ ਸਿਟੀ ਮਲੋਟ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ ਹੈ।


ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਅਤੇ ਉਸ ਦਾ ਗੁਆਂਢੀ ਦੋਨੋ ਹੀ ਮੱਝਾਂ ਦਾ ਵਪਾਰ ਕਰਦੇ ਸਨ ਅਤੇ ਦੇਰ ਸ਼ਾਮ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਅਤੇ ਇਸ ਤਕਰਾਰ ‘ਚ ਮਨਜੀਤ ਸਿੰਘ ਦੇ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਧਰ ਥਾਣਾ ਸਿਟੀ ਮਲੋਟ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

error: Content is protected !!