ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਲਾ ਫੇਸਬੁੱਕ ਉਤੇ ਪੋਸਟ ਕੀਤਾ ਇਤਰਾਜ਼ਯੋਗ ਇਸ਼ਤਿਹਾਰ, ਬਾਜਵਾ ਬੋਲੇ-ਇੰਜ ਲਗ ਰਿਹੈ ਜਿਵੇਂ ਮੈਂਂ ਦਵਾਈ ਲੈ ਰਿਹਾ ਹੋਵਾਂ

ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਲਾ ਫੇਸਬੁੱਕ ਉਤੇ ਪੋਸਟ ਕੀਤਾ ਇਤਰਾਜ਼ਯੋਗ ਇਸ਼ਤਿਹਾਰ, ਬਾਜਵਾ ਬੋਲੇ-ਇੰਜ ਲਗ ਰਿਹੈ ਜਿਵੇਂ ਮੈਂਂ ਦਵਾਈ ਲੈ ਰਿਹਾ ਹੋਵਾਂ

ਵੀਓਪੀ ਬਿਊਰੋ, ਚੰਡੀਗੜ੍ਹ- ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਡੀਜੀਪੀ ਚੰਡੀਗੜ੍ਹ ਨੂੰ ਸ਼ਿਕਾਇਤ ਸੌਂਪੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਰਅਸਲ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਲਾ ਕੇ ਇਤਰਾਜ਼ਯੋਗ ਇਸ਼ਤਿਹਾਰ ਸੋਸ਼ਲ ਮੀਡੀਆ ਉਤੇ ਪੋਸਟ ਕੀਤਾ ਹੈ। ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਆਈਟੀ ਐਕਟ ਦੀ ਧਾਰਾ 419, 469, 500 ਅਤੇ ਧਾਰਾ 66 ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਕਿਸੇ ਦੀ ਪਛਾਣ ਦੀ ਵਰਤੋਂ ਕਰਨਾ, ਜਾਅਲਸਾਜ਼ੀ, ਮਾਣਹਾਨੀ ਵਰਗੇ ਅਪਰਾਧ ਸ਼ਾਮਲ ਹਨ।
ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸੈਕਟਰ 8 ਵਿੱਚ ਕੋਠੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਵੀਰਵਾਰ ਸ਼ਾਮ ਨੂੰ ਇਸ ਮਾਮਲੇ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਅਤੇ ਇਹ ਕਾਰਵਾਈ ਕੀਤੀ।ਜਾਣਕਾਰੀ ਮੁਤਾਬਕ ਫੇਸਬੁੱਕ ‘ਤੇ ਜਾਰੀ ਕੀਤੀ ਗਈ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ। ਹੁਣ ਪੁਲਿਸ ਵਲੋਂ ਡਿਲੀਟ ਕੀਤੀ ਪੋਸਟ ਦੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਪੁਲਿਸ ਇਸ ਪੋਸਟ ਅਤੇ ਫੇਸਬੁੱਕ ਅਕਾਊਂਟ ਦੇ ਸਰੋਤ ਦੀ ਵੀ ਜਾਂਚ ਕਰ ਰਹੀ ਹੈ। ਬਾਜਵਾ ਅਨੁਸਾਰ ਇਸ ਤਰ੍ਹਾਂ ਦੀ ਹਰਕਤ ਉਨ੍ਹਾਂ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਇਸ ਮਾਮਲੇ ‘ਚ ਜ਼ਿਆਦਾ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।


ਬਾਜਵਾ ਨੇ ਕਿਹਾ ਕਿ ਇਹ ਇਕ ਕਿਸਮ ਦੀ ਦਵਾਈ ਦਾ ਇਸ਼ਤਿਹਾਰ ਹੈ। ਇਸ਼ਤਿਹਾਰ ਵਿੱਚ ਸਰੀਰਕ ਕਮਜ਼ੋਰੀ ਨੂੰ ਦੂਰ ਕਰਨ ਲਈ ਇਸ ਦਵਾਈ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ਼ਤਿਹਾਰ ਦੇ ਨਾਲ ਉਨ੍ਹਾਂ ਦੀ ਫੋਟੋ ਨੂੰ ਇਸ ਤਰ੍ਹਾਂ ਤੋੜਿਆ-ਮਰੋੜਿਆ ਗਿਆ ਸੀ ਕਿ ਅਜਿਹਾ ਲੱਗ ਰਿਹਾ ਸੀ ਜਿਵੇਂ ਉਸ ਨੇ ਖੁਦ ਹੀ ਉਸ ਦਵਾਈ ਦੀ ਵਰਤੋਂ ਕੀਤੀ ਹੋਵੇ। ਇਸ ਤਰ੍ਹਾਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

error: Content is protected !!