ਅੰਮ੍ਰਿਤਸਰ ਤੋਂ ਕੱਟੜਾ ਜਾ ਰਹੀ ਬੱਸ ਹਾਦਸਾਗ੍ਰਸਤ, ਹਾਈਵੇ ਤੋਂ ਪਲਟੀ ਖਾ ਕੇ ਡਿੱਗੀ ਖਾਈ ‘ਚ, 7 ਜਣਿਆਂ ਦੀ ਮੌਤ

ਅੰਮ੍ਰਿਤਸਰ ਤੋਂ ਕੱਟੜਾ ਜਾ ਰਹੀ ਬੱਸ ਹਾਦਸਾਗ੍ਰਸਤ, ਹਾਈਵੇ ਤੋਂ ਪਲਟੀ ਖਾ ਕੇ ਡਿੱਗੀ ਖਾਈ ‘ਚ, 7 ਜਣਿਆਂ ਦੀ ਮੌਤ

 

ਅੰਮ੍ਰਿਤਸਰ/ਜੰਮੂ (ਵੀਓਪੀ ਬਿਊਰੋ) ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾ ਗ੍ਰਸਤ ਹੋਏ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜੰਮੂ ਤੋਂ ਕਰੀਬ 30 ਕਿਲੋਮੀਟਰ ਦੂਰ ਜੰਮੂ ਸ੍ਰੀਨਗਰ ਨੈਸ਼ਨਲ ਹਾਈਵੇਅ ਦੇ ਜੱਜਰ ਕੋਟਲੀ ਇਲਾਕੇ ਵਿੱਚ ਵਾਪਰਿਆ। ਬੱਸ ਵਿੱਚ ਵੈਸ਼ਨੋ ਦੇਵੀ ਦੇ ਯਾਤਰੀ ਮੌਜੂਦ ਸਨ। ਹਾਦਸਾ ਸਵੇਰੇ ਵਾਪਰਿਆ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਮਿਲ ਕੇ ਬਚਾਅ ਮੁਹਿੰਮ ਚਲਾਈ।

ਇਸ ਘਟਨਾ ‘ਤੇ ਜੰਮੂ ਦੇ ਡੀਸੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪਹਿਲਾਂ 10 ਮੌਤਾਂ ਦੀ ਪੁਸ਼ਟੀ ਕੀਤੀ ਸੀ ਪਰ ਬਾਅਦ ਵਿੱਚ ਮਰਨ ਵਾਲਿਆਂ ਦੀ ਗਿਣਤੀ ਬਾਰੇ ਇੱਕ ਨਵਾਂ ਅਪਡੇਟ ਦਿੰਦੇ ਹੋਏ ਕਿਹਾ ਕਿ ਇਸ ਘਟਨਾ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ, 4 ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। 12 ਹੋਰ ਜ਼ਖਮੀਆਂ ਦਾ ਸਥਾਨਕ ਪੀਐਚਸੀ ਵਿੱਚ ਇਲਾਜ ਚੱਲ ਰਿਹਾ ਹੈ।

ਬਚਾਅ ਕਾਰਜ ‘ਚ ਲੱਗੇ ਸੀਆਰਪੀਐੱਫ ਅਧਿਕਾਰੀ ਅਸ਼ੋਕ ਚੌਧਰੀ ਨੇ ਕਿਹਾ, ‘ਸਵੇਰੇ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਡੀ ਟੀਮ ਤੁਰੰਤ ਇੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਟੀਮ ਵੀ ਸਾਡੇ ਨਾਲ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਬਚਾਅ ਕਾਰਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਬਿਹਾਰ ਦੇ ਲੋਕ ਸਵਾਰ ਸਨ ਜੋ ਕਟੜਾ ਜਾ ਰਹੇ ਸਨ।

error: Content is protected !!