ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਦਾਲਤ ਨੇ ਦੇ’ਤੀ ਅਗਲੀ ਤਾਰੀਕ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਦਾਲਤ ਨੇ ਦੇ’ਤੀ ਅਗਲੀ ਤਾਰੀਕ

ਫਰੀਦਕੋਟ/ਚੰਡੀਗੜ੍ਹ (ਵੀਓਪੀ ਬਿਊਰੋ) ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੰਗਲਵਾਰ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਇਆ ਜਾ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।

error: Content is protected !!