ਪੰਜਾਬ ਕੈਬਨਿਟ ਵਿਚ ਵਾਧਾ, ਦੋ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪੰਜਾਬ ਕੈਬਨਿਟ ਵਿਚ ਵਾਧਾ, ਦੋ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ


ਵੀਓਪੀ ਬਿਊਰੋ, ਚੰਡੀਗੜ੍ਹ : ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਕੀਤਾ ਗਿਆ। ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਮੰਤਰੀ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕੀ। ਕਾਬਿਲੇਗ਼ੌਰ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਿਰੀ ਚੋਣਾਂ ਵਿਚ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਕੈਬਨਿਟ ‘ਚ ਥਾਂ ਦਿੱਤੀ ਗਈ ਹੈ।


ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਚਰਚਾ ਸੀ। ਸੂਤਰਾਂ ਦੱਸਦੇ ਹਨ ਕਿ ਨਿੱਜਰ ਦੇ ਖਿਲਾਫ਼ ਉਨ੍ਹਾਂ ਦੇ ਇਕ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੁਰੱਪਸ਼ਨ ਕਰਨ ਦੀਆਂ ਸ਼ਿਕਾਇਤਾਂ ਹਾਈਕਮਾਨ ਨੂੰ ਮਿਲੀਆਂ ਸਨ। ਨਿੱਜਰ ਨੇ ਹਾਲ ਹੀ ‘ਚ ਇਕ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ।

error: Content is protected !!