ਨਾਕੇ ਉਤੇ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਨੇ ਚਲਾ ਦਿੱਤੀਆਂ ਗੋਲ਼ੀਆਂ, ਜਵਾਬੀ ਫਾਇਰਿੰਗ ਵਿਚ ਦੋਵੇਂ ਗੈਂਗਸਟਰ ਹੋਏ ਜ਼ਖ਼ਮੀ, ਗ੍ਰਿਫ਼ਤਾਰ

ਨਾਕੇ ਉਤੇ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਨੇ ਚਲਾ ਦਿੱਤੀਆਂ ਗੋਲ਼ੀਆਂ, ਜਵਾਬੀ ਫਾਇਰਿੰਗ ਵਿਚ ਦੋਵੇਂ ਗੈਂਗਸਟਰ ਹੋਏ ਜ਼ਖ਼ਮੀ, ਗ੍ਰਿਫ਼ਤਾਰ


ਵੀਓਪੀ ਬਿਊਰੋ, ਖਰੜ : ਬੀਤੀ ਰਾਤ ਇਕ ਵਜੇ ਦੇ ਕਰੀਬ ਪੁਲਿਸ ਤੇ ਗੈਂਗਸਟਰ ਆਹਮੋ-ਸਾਹਮਣੇ ਹੋ ਗਏ। ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ।
ਜਵਾਬੀ ਕਾਰਵਾਈ ‘ਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗ ਗਈਆਂ,

ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

error: Content is protected !!