ਪੰਜਾਬ ਸਰਕਾਰ ਵੱਲੋਂ ਜਾਰੀ ਚੇਅਰਮੈਨਾਂ ਦੀ ਸੂਚੀ ਵਿੱਚ ਅਪਰਾਧੀਆਂ ਨੂੰ ਦਿੱਤੀ ਗਈ ਹੈ ਖਾਸ ਥਾਂ, ਕਈ ਤਾਂ ਜੇਲ੍ਹ ‘ਚ ਬੰਦ ਨੇ: ਖਹਿਰਾ

ਪੰਜਾਬ ਸਰਕਾਰ ਵੱਲੋਂ ਜਾਰੀ ਚੇਅਰਮੈਨਾਂ ਦੀ ਸੂਚੀ ਵਿੱਚ ਅਪਰਾਧੀਆਂ ਨੂੰ ਦਿੱਤੀ ਗਈ ਹੈ ਖਾਸ ਥਾਂ, ਕਈ ਤਾਂ ਜੇਲ੍ਹ ‘ਚ ਬੰਦ ਨੇ: ਖਹਿਰਾ

ਚੰਡੀਗੜ੍ਹ/ਭੁਲੱਥ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਾਰਕੀਟ ਕਮੇਟੀਆਂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸ਼ਾਮਲ ਸ਼੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਮਿੱਕਰ ਸਿੰਘ ਢਾਡੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਢਾਡੀ ਦੀ ਨਿਯੁਕਤੀ ‘ਤੇ ਚੁੱਕੇ ਸਵਾਲ।

ਖਹਿਰਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਿਆਸਤ ‘ਚੋਂ ਅਪਰਾਧੀਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪਾਰਟੀ ਇਕ ਵੀ ਸਾਫ ਸੁਥਰੇ ਵਿਅਕਤੀ ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਹੀਂ ਬਣਾ ਸਕੀ। ਕਮਿੱਕਰ ਸਿੰਘ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੈ। ਖਹਿਰਾ ਦੇ ਇਸ ਟਵੀਟ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਕਈ ਸਵਾਲ ਖੜੇ ਹੋ ਰਹੇ ਹਨ।

error: Content is protected !!