ਖੁਸ਼ੀਆਂ ਉਡੀਕਦਿਆਂ ਦੇ ਘਰ ਪੈ ਗਏ ਵੈਣ, ਡਰਾਈਵਰ ਦੀ ਲਾਪਰਵਾਹੀ ਕਾਰਨ ਗਰਭਵਤੀ ਮਹਿਲਾ ਤੇ ਉਸ ਦੇ ਬੱਚੇ ਦੀ ਮੌਤ

ਖੁਸ਼ੀਆਂ ਉਡੀਕਦਿਆਂ ਦੇ ਘਰ ਪੈ ਗਏ ਵੈਣ, ਡਰਾਈਵਰ ਦੀ ਲਾਪਰਵਾਹੀ ਕਾਰਨ ਗਰਭਵਤੀ ਮਹਿਲਾ ਤੇ ਉਸ ਦੇ ਬੱਚੇ ਦੀ ਮੌਤ


ਵੀਓਪੀ ਬਿਊਰੋ, ਫਿਰੋਜ਼ਪੁਰ : ਖੁਸ਼ੀਆਂ ਉਡੀਕਦਿਆਂ ਦੇ ਘਰ ਉਸ ਵੇਲੇ ਵੈਣ ਪੈਣ ਲੱਗੇ ਜਦੋਂ ਇਕ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਹੋਏ ਹਾਦਸੇ ਵਿਚ ਗਰਭਵਤੀ ਮਹਿਲਾ ਤੇ ਗਰਭ ਵਿਚ ਪਲਦੇ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਵਿਖੇ ਵਾਪਰਿਆ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ (25) ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੜਕ ਹਾਦਸੇ ਦੌਰਾਨ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਤੇ ਕੁੱਖ ‘ਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਬਲਜੀਤ ਸਿੰਘ ਪੁੱਤਰ ਬਗੀਚਾ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਸ਼ਿਕਾਇਤਕਰਤਾ ਸਾਧੂ ਸਿੰਘ ਵਾਸੀ ਪਿੰਡ ਡੋਡ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸਰਬਜੀਤ ਬੱਸ ‘ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀ ਸਨ ਤੇ ਬੱਸ ਦਾ ਡਰਾਈਵਰ ਲਾਪਰਵਾਹੀ ਨਾਲ ਬੱਸ ਚਲਾ ਰਿਹਾ ਸੀ। ਇਸ ਦੌਰਾਨ ਡਰਾਈਵਰ ਨੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਆਈਸ਼ਰ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਦੌਰਾਨ ਬੱਸ ‘ਚ ਬੈਠੀ ਉਸਦੀ ਨੂੰਹ ਸਿਮਰਨਜੀਤ ਕੌਰ, ਜੋ 6 ਮਹੀਨਿਆਂ ਦੀ ਗਰਭਵਤੀ ਸੀ, ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਜ਼ਖ਼ਮੀ ਹਾਲਤ ‘ਚ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਉਸ ਦੇ ਢਿੱਡ ‘ਚ ਪਲ਼ ਰਹੇ ਬੱਚੇ ਦੀ ਵੀ ਮੌਤ ਹੋ ਗਈ।

error: Content is protected !!