ਸਪੈਸ਼ਲ ਟਾਸਕ ਫੋਰਸ ਨੇ ਕਾਬੂ ਕੀਤਾ ਬੰਬੀਹਾ ਗੈਂਗ ਦਾ ਸ਼ੂਟਰ, ਬੀਤੇ ਦਿਨੀਂ ਗੈਂਗਸਟਰ ਜਰਨੈਲ ਸਿੰਘ ਦਾ ਕੀਤਾ ਸੀ ਕਤਲ

ਸਪੈਸ਼ਲ ਟਾਸਕ ਫੋਰਸ ਨੇ ਕਾਬੂ ਕੀਤਾ ਬੰਬੀਹਾ ਗੈਂਗ ਦਾ ਸ਼ੂਟਰ, ਬੀਤੇ ਦਿਨੀਂ ਗੈਂਗਸਟਰ ਜਰਨੈਲ ਸਿੰਘ ਦਾ ਕੀਤਾ ਸੀ ਕਤਲ

ਚੰਡੀਗੜ੍ਹ (ਵੀਓਪੀ ਬਿਊਰੋ) ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਜਰਨੈਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਹੋਏ ਹਨ। ਉਸ ਖ਼ਿਲਾਫ਼ ਮੁਹਾਲੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰੋਹ ਦੇ ਨੌਂ ਮੈਂਬਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਡੀਜੀਪੀ ਨੇ ਮੰਗਲਵਾਰ ਨੂੰ ਇਸ ਗਿਰੋਹ ਦੀਆਂ ਫੋਟੋਆਂ ਵੀ ਜਾਰੀ ਕੀਤੀਆਂ ਸਨ।

ਜਾਂਚ ਵਿੱਚ ਸਾਹਮਣੇ ਆਇਆ ਕਿ ਗੈਂਗਸਟਰ ਜਰਨੈਲ ਸਿੰਘ ਪਿੰਡ ਸਠਿਆਲਾ ਵਿੱਚ ਰਹਿੰਦਾ ਸੀ। ਉਸ ਦੀ ਇਸੇ ਪਿੰਡ ਦੇ ਬਲਵਿੰਦਰ ਸਿੰਘ ਉਰਫ ਦੋਨੀ ਨਾਲ ਰੰਜਿਸ਼ ਸੀ। ਦੋਨੀ ਬੰਬੀਹਾ ਗੈਂਗ ਅਤੇ ਜਰਨੈਲ ਸਿੰਘ ਆਪਣੇ ਜੱਗੂ ਭਗਵਾਨਪੁਰੀਆ ਗੈਂਗ ਲਈ ਕੰਮ ਕਰ ਰਹੇ ਸਨ। ਦੋਵਾਂ ਦੀ ਦੁਸ਼ਮਣੀ ਕਾਰਨ ਬਲਵਿੰਦਰ ਸਿੰਘ ਦੋਨੀ ਨੇ ਜਰਨੈਲ ਸਿੰਘ ਨੂੰ ਮਰਵਾਉਣ ਲਈ ਪੁਰਤਗਾਲ ਬੈਠੇ ਆਪਣੇ ਗਿਰੋਹ ਦੇ ਮਨਪ੍ਰੀਤ ਉਰਫ਼ ਮੁਨ ਨਾਲ ਗੱਲ ਕੀਤੀ।

ਇਸ ਤੋਂ ਬਾਅਦ ਮਨਪ੍ਰੀਤ ਨੇ ਉਥੋਂ (ਵਿਦੇਸ਼) ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਜਰਨੈਲ ਨੂੰ ਮਾਰਨ ਲਈ ਕਿਹਾ। ਇਸ ਤੋਂ ਬਾਅਦ ਚਾਰੇ ਮੁਲਜ਼ਮ 24 ਮਈ ਦੀ ਦੁਪਹਿਰ ਨੂੰ ਸਠਿਆਲਾ ਪੁੱਜੇ ਅਤੇ ਕਤਲ ਨੂੰ ਅੰਜਾਮ ਦਿੱਤਾ। ਹੁਣ ਪੁਲਿਸ ਇਸ ਕਤਲ ਕੇਸ ਵਿੱਚ ਗਗਨਦੀਪ ਸਿੰਘ, ਜੋਬਨਜੀਤ ਸਿੰਘ ਉਰਫ਼ ਬਿੱਲਾ, ਗੁਰਮੇਜ ਸਿੰਘ, ਮਨਜੀਤ ਸਿੰਘ ਮਾਹਲ ਅਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

error: Content is protected !!