ਇੰਨੋਸੈਂਟ ਹਾਰਟਸ ਦੇ ‘ਲਿਟਰੇਰੀ ਕਲੱਬ’ਨੇ ਨੁੱਕੜ ਨਾਟਿਕਾ ਦੁਆਰਾ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਉੱਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਇੰਨੋਸੈਂਟ ਹਾਰਟਸ ਦੇ ‘ਲਿਟਰੇਰੀ ਕਲੱਬ’ਨੇ ਨੁੱਕੜ ਨਾਟਿਕਾ ਦੁਆਰਾ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਉੱਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਵੀਓਪੀ ਬਿਉਰੋ – ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਚਲਾਏ ਜਾ ਰਹੇ ‘ਦਿਸ਼ਾ-ਏਕ ਪਹਿਲਕਦਮੀ’ ਤਹਿਤ ‘ਤੰਬਾਕੂਃਇੱਕ ਧੀਮਾ ਜਹਿਰ’ ਦਾ ਸੰਦੇਸ਼ ਦਿੰਦੇ ਹੋਏ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿੱਚ ਲਿਟਰੇਰੀ ਕਲੱਬ ਦੇ ਵਿਦਿਆਰਥੀਆਂ ਵੱਲੋਂ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਵਰਗੀ ਜਾਨਲੇਵਾ ਬੀਮਾਰੀ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੇ ਖ਼ਤਰਿਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੇ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸਿਗਰਟਨੋਸ਼ੀ ਜਾਨਲੇਵਾ ਹੈ।ਇਸ ਦੀ ਵਰਤੋਂ ਨਾਲ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਸੰਬੰਧਤ ਕਲੱਬ ਦੇ ਵਿਦਿਆਰਥੀਆਂ ਵੱਲੋਂ ਤੰਬਾਕੂ ਦੇ ਸੇਵਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਏ ਗਏ ਸਨ, ਜਿਨ੍ਹਾਂ ’ਤੇ ਹੋਰ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਤੋਂ ਸੁਚੇਤ ਕਰਨ ਲਈ ਸਲੋਗਨ ਲਿਖੇ ਹੋਏ ਸਨ।ਜਮਾਤਾਂ ਵਿੱਚ ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਬੀੜੀ, ਸਿਗਰਟ, ਗੁਟਖਾ ਤੰਬਾਕੂ ਦਾ ਸੇਵਨ ਵਿਅਕਤੀ ਦੇ ਫੇਫੜਿਆਂ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਕਈ ਘਾਤਕ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਇਸ ਲਈ ਇਨ੍ਹਾਂ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

error: Content is protected !!