ਰਾਜਪਾਲ ਦੀ ਮੁੱਖ ਮੰਤਰੀ ਮਾਨ ਨੂੰ ਨਸੀਹਤ, ਕਟਾਰੂਚੱਕ ਦੀ ਹਰਕਤ ਘਿਨੌਣੀ ਆ, ਕਾਰਵਾਈ ਕਰੋ

ਰਾਜਪਾਲ ਦੀ ਮੁੱਖ ਮੰਤਰੀ ਮਾਨ ਨੂੰ ਨਸੀਹਤ, ਕਟਾਰੂਚੱਕ ਦੀ ਹਰਕਤ ਘਿਨੌਣੀ ਆ, ਕਾਰਵਾਈ ਕਰੋ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ। ਦੋਸ਼ੀ ਮੰਤਰੀ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੋਸ਼ੀ ਮੰਤਰੀ ਦੇ ਖਿਲਾਫ ਦੁਬਾਰਾ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਦਰਅਸਲ, ਰਾਜਪਾਲ ਕਟਾਰੂਚੱਕ ਦੀ ਕਥਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਤੋਂ ਹੀ ਉਹ ਸੀਐਮ ਮਾਨ ਨੂੰ ਕਾਰਵਾਈ ਕਰਨ ਲਈ ਕਹਿ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਜੋ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।

error: Content is protected !!