ਕੈਂਸਰ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਨਾਲ ਪਤੀ ਨਵਜੋਤ ਸਿੱਧੂ ਨੇ ਫੋਟੋ ਸ਼ੇਅਰ ਕਰ ਕੀਤੀ ਭਾਵੁਕ ਪੋਸਟ, ਮਜੀਠੀਆ ਨੇ ਵੀ ਕੀਤੀ ਅਰਦਾਸ

ਕੈਂਸਰ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਨਾਲ ਪਤੀ ਨਵਜੋਤ ਸਿੱਧੂ ਨੇ ਫੋਟੋ ਸ਼ੇਅਰ ਕਰ ਕੀਤੀ ਭਾਵੁਕ ਪੋਸਟ, ਮਜੀਠੀਆ ਨੇ ਵੀ ਕੀਤੀ ਅਰਦਾਸ


ਵੀਓਪੀ ਬਿਊਰੋ, ਚੰਡੀਗੜ੍ਹ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਹਨ। ਇਸ ਦੌਰਾਨ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ।

ਉਧਰ, ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਸੀ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਅਰਦਾਸਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।

error: Content is protected !!