Sad News… ਓਡੀਸ਼ਾ ਵਿਖੇ ਆਪਸ ‘ਚ ਟਕਰਾਈਆਂ ਟਰੇਨਾਂ, 233 ਤੋਂ ਜ਼ਿਆਦਾ ਲੋਕਾਂ ਦੀ ਮੌਤ, 900 ਜ਼ਖਮੀ

Sad News… ਓਡੀਸ਼ਾ ਵਿਖੇ ਆਪਸ ‘ਚ ਟਕਰਾਈਆਂ ਟਰੇਨਾਂ, 233 ਤੋਂ ਜ਼ਿਆਦਾ ਲੋਕਾਂ ਦੀ ਮੌਤ, 900 ਜ਼ਖਮੀ

ਵੀਓਪੀ ਬਿਊਰੋ – ਓਡੀਸ਼ਾ ਦੇ ਬਾਲਾਸੋਰ ਜ਼ਿਲੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਇਕ ਵੱਡਾ ਰੇਲ ਹਾਦਸਾ ਵਾਪਰਿਆ। ਕੋਰੋਮੰਡਲ ਐਕਸਪ੍ਰੈਸ (12841-ਅੱਪ), ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਸਟੇਸ਼ਨ ਦੇ ਨੇੜੇ ਟਕਰਾ ਗਈ। ਹਾਦਸੇ ਤੋਂ ਬਾਅਦ 18 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਜਦਕਿ ਕਈ ਟਰੇਨਾਂ ਨੂੰ ਡਾਇਵਰਟ ਕੀਤਾ ਗਿਆ।

ਇਸ ਭਿਆਨਕ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 233 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 900 ਲੋਕ ਜ਼ਖਮੀ ਹੋਏ ਹਨ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਬਚਾਅ ਕਾਰਜਾਂ ‘ਚ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਭਾਰਤੀ ਫੌਜ ਦੇ ਕਰਨਲ ਐਸਕੇ ਦੱਤਾ ਨੇ ਦੱਸਿਆ ਕਿ ਫੌਜ ਬੀਤੀ ਰਾਤ ਤੋਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਕੋਲਕਾਤਾ ਤੋਂ ਫੌਜ ਦੇ ਹੋਰ ਜਵਾਨ ਬੁਲਾਏ ਗਏ ਹਨ।


ਇੱਕ ਅਧਿਕਾਰੀ ਨੇ ਦੱਸਿਆ ਕਿ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਤੀਹਰੀ ਰੇਲ ਹਾਦਸੇ ਤੋਂ ਬਾਅਦ ਲੰਬੀ ਦੂਰੀ ਦੀਆਂ 18 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੱਤ ਟਰੇਨਾਂ ਨੂੰ ਟਾਟਾਨਗਰ ਸਟੇਸ਼ਨ ਰਾਹੀਂ ਮੋੜ ਦਿੱਤਾ ਗਿਆ ਹੈ।

ਮੰਨਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਟਰੇਨ ‘ਚ ਪੱਛਮੀ ਬੰਗਾਲ ਦੇ ਯਾਤਰੀ ਵੱਡੀ ਗਿਣਤੀ ‘ਚ ਹਨ। ਇਸ ਦੇ ਮੱਦੇਨਜ਼ਰ ਬੰਗਾਲ ਸਰਕਾਰ ਲਗਾਤਾਰ ਉੜੀਸਾ ਸਰਕਾਰ ਦੇ ਸੰਪਰਕ ਵਿੱਚ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਸਕੱਤਰ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

error: Content is protected !!